India

CM ਕੇਜਰੀਵਾਲ ਦੀ ਅੱਜ ਹੋ ਸਕਦੀ ਗ੍ਰਿਫ਼ਤਾਰੀ ! ਮੁੱਖ ਮੰਤਰੀ ਨਿਵਾਸ ਨੂੰ ਜਾਣ ਵਾਲੇ ਰਸਤੇ ਬੰਦ, ਸਟਾਫ ਨੂੰ ਵੀ ਰੋਕਿਆ

CM Kejriwal may be arrested today!

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ED) ਗ੍ਰਿਫਤਾਰ ਕਰ ਸਕਦਾ ਹੈ। ਇਹ ਦਾਅਵਾ ਖੁਦ ਆਮ ਆਦਮੀ ਪਾਰਟੀ ਨੇ ਕੀਤਾ ਹੈ। CM ਕੇਜਰੀਵਾਲ ਦੀ ਗ੍ਰਿਫਤਾਰੀ ਦੇ ਡਰੋਂ ਵਰਕਰ ‘ਆਪ’ ਦਫਤਰ ਪਹੁੰਚਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਆਗੂ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।ਦਿੱਲੀ ਪੁਲਿਸ ਨੇ ਦਿੱਲੀ ਵਿੱਚ ਸੀਐਮ ਕੇਜਰੀਵਾਲ ਦੇ ਘਰ ਨੂੰ ਜਾਣ ਵਾਲੇ ਦੋਵੇਂ ਰਸਤੇ ਬੰਦ ਕਰ ਦਿੱਤੇ ਹਨ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ। ਸੂਤਰਾਂ ਮੁਤਾਬਕ ਮੁੱਖ ਮੰਤਰੀ ਨਿਵਾਸ ਦੇ ਸਟਾਫ਼ ਨੂੰ ਵੀ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਹੈ।

ED ਨੇ ਸ਼ਰਾਬ ਘੁਟਾਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਤਿੰਨ ਸੰਮਨ ਜਾਰੀ ਕੀਤੇ ਹਨ, ਪਰ ਹੁਣ ਤੱਕ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ ਹਨ। ਇਸ ਦੌਰਾਨ ਵੀਰਵਾਰ ਸਵੇਰੇ ‘ਆਪ’ ਨੇਤਾ ਆਤਿਸ਼ੀ ਨੇ ਸੋਸ਼ਲ ਮੀਡੀਆ ਐਕਸ ‘ਤੇ ਇਕ ਪੋਸਟ ਕੀਤਾ। ਪੋਸਟ ਦੇ ਅਨੁਸਾਰ, ਮੰਤਰੀ ਆਤਿਸ਼ੀ ਨੇ ਬੁੱਧਵਾਰ ਰਾਤ ਨੂੰ ਲਿਖਿਆ ਕਿ ਉਨ੍ਹਾਂ ਨੂੰ ਖਬਰ ਮਿਲੀ ਹੈ ਕਿ ED ਵੀਰਵਾਰ ਸਵੇਰੇ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਨ ਜਾ ਰਿਹਾ ਹੈ। ਗ੍ਰਿਫਤਾਰੀ ਵੀ ਹੋ ਸਕਦੀ ਹੈ।

ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਦਾਅਵਾ ਕੀਤਾ ਹੈ ਕਿ ਈਡੀ ਅੱਜ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਛਾਪਾ ਮਾਰ ਸਕਦੀ ਹੈ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ CM ਕੇਜਰੀਵਾਲ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।

Back to top button