ਜਲੰਧਰ, ਐਚ ਐਸ ਚਾਵਲਾ।
ਅੱਜ ਮਿਤੀ 20.10.2022 ਨੂੰ ਮਾਨਯੋਗ ਕਮਿਸ਼ਨਰ ਪੁਲਿਸ ਵੱਲੋਂ ਕਮਿਸ਼ਨਰੇਟ ਜਲੰਧਰ ਪੁਲਿਸ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਪੁਲਿਸ ਲਾਈਨਜ਼ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ਼ਹੀਦ ਜਵਾਨਾਂ ਦੇ ਪਰਿਵਾਰ ਦੇ ਮੈਂਬਰਾਂ ਤੋਂ ਇਲਾਵਾ ਇਸ ਸਮਾਗਮ ਵਿੱਚ ਸ੍ਰੀ ਅੰਕੁਰ ਗੁਪਤਾ, ਆਈ.ਪੀ.ਐਸ., ਡੀ.ਸੀ.ਪੀ. ਲਾਅ ਅਤੇ ਆਰਡਰ, ਸ੍ਰੀਮਤੀ ਵਤਸਲ ਗੁਪਤਾ, ਆਈ.ਪੀ.ਐਸ. ਡੀ.ਸੀ.ਪੀ. ਸਥਾਨਿਕ, ਸ੍ਰੀ ਜਗਮੋਹਨ ਸਿੰਘ, ਡੀ.ਸੀ.ਪੀ. ਸਿਟੀ, ਸ੍ਰੀ ਜਗਜੀਤ ਸਿੰਘ ਸਰੋਆ, ਪੀ.ਪੀ.ਐਸ, ਵਾਕ ਡਿਪਟੀ ਕਮਿਸ਼ਨਰ ਪੁਲਿਸ, ਸਥਾਨਿਕ, ਸ੍ਰੀ ਬਲਵਿੰਦਰ ਸਿੰਘ, ਪੀ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ-1 ਅਤੇ ਸ੍ਰੀ ਅਦਿੱਤਿਆਂ ਆਈ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ-2 ਸਮੇਤ ਏ.ਸੀ.ਪੀਜ਼ ਸਹਿਬਾਨ ਸ਼ਾਮਿਲ ਹੋਏ ਸਨ।
ਮਾਨਯੋਗ ਕਮਿਸ਼ਨਰ ਪੁਲਿਸ ਜੀ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਤੇ ਪੁਲਿਸ ਲਾਈਨਜ਼ ਵਿੱਚ ਆਉਣ ਤੋਂ ਉਹਨਾਂ ਦਾ ਨਿਗਾ ਸਵਾਗਤ ਕੀਤੀ ਅਤੇ ਸ਼ਹੀਦ ਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਗਈਆਂ ਅਤੇ ਇਹਨਾਂ ਦਾ ਮੌਕਾ ਤੇ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਵੱਲੋਂ ਇਹਨਾਂ ਪਰਿਵਾਰਾਂ ਨੂੰ 2100/-ਰੁਪਏ ਪ੍ਰਤੀ ਪਰਿਵਾਰ ਨੂੰ ਚੈਕ ਅਤੇ ਇਸ ਦੇ ਨਾਲ ਮਾਨਯੋਗ ਕਮਿਸ਼ਨਰ ਪੁਲਿਸ ਜੀ ਵੱਲੋਂ ਸ਼ਹੀਦ ਪਰਿਵਾਰਾਂ ਨੂੰ ਕੰਬਲ ਵੀ ਵੰਡੇ ਗਏ।
ਮਾਨਯੋਗ ਕਮਿਸ਼ਨਰ ਪੁਲਿਸ ਜੀ ਵੱਲੋਂ ਪੰਜਾਬ ਪੁਲਿਸ ਦੇ ਸ਼ਹੀਦ ਜਵਾਨਾਂ ਦੀ ਯਾਦ ਵਿੱਚ ਪੁਲਿਸ ਲਾਈਨਜ਼ ਵਿੱਚ ਕਰਮਚਾਰੀਆਂ ਦੇ ਰਹਿਣ ਲਈ ਬੈਰਕ ਤਿਆਰ ਕਰਵਾਈ ਗਈ ਤੇ ਇਹ ਬੋਰਡ ਪੰਜਾਬ ਪੁਲਿਸ ਦੇ ਸ਼ਹੀਦ ਜਵਾਨਾਂ ਨੂੰ ਸਮਰਪਿਤ ਕੀਤੀ ਗਈ।