JalandharEducationSports

DAV ਯੂਨੀਵਰਸਿਟੀ ਜਲੰਧਰ ਦੀ ਵਿਦਿਆਰਥਣ ਖੁਸ਼ਪ੍ਰੀਤ ਨੇ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਚਾਂਦੀ ਦਾ ਤਮਗਾ

ਜਲੰਧਰ /ਐਸ ਐਸ ਚਾਹਲ

ਕਿੱਕ ਬਾਕਸਿੰਗ ਦੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਮੋਗਾ ਦੀ ਰਹਿਣ ਵਾਲੀ ਖੁਸ਼ਪ੍ਰੀਤ ਕੌਰ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਚੈਂਪੀਅਨਸ਼ਿਪ ਵਿੱਚ ਦੁਨੀਆ ਦੇ 112 ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ. ਇਸ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਦੇ ਕਰੀਬ 45 ਖਿਡਾਰੀਆਂ ਨੇ ਭਾਗ ਲਿਆ ਸੀ। ਜਿਸ ਵਿੱਚ ਖੁਸ਼ਪ੍ਰੀਤ ਕੌਰ ਨੇ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦੇ ਨਾਲ-ਨਾਲ ਜ਼ਿਲ੍ਹੇ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।

ਖੁਸ਼ਪ੍ਰੀਤ ਮੋਗਾ ਜ਼ਿਲ੍ਹੇ ਦੇ ਪਿੰਡ ਰਣਸੀਹ ਖੁਰਦ ਦੀ ਵਸਨੀਕ ਹੈ। ਉਹ ਡੀਏਵੀ ਯੂਨੀਵਰਸਿਟੀ ਜਲੰਧਰ ਵਿੱਚ ਬੀਐਸਸੀ ਫਿਜ਼ਿਕਸ ਦੀ ਪਹਿਲੇ ਸਾਲ ਦੀ ਵਿਦਿਆਰਥਣ ਹੈ। ਉਸਨੇ 17 ਤੋਂ 26 ਨਵੰਬਰ ਤੱਕ ਪੁਰਤਗਾਲ ਵਿੱਚ ਹੋਈ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਵੀਰਵਾਰ ਨੂੰ ਮੋਗਾ ਪੁੱਜਣ ‘ਤੇ ਖੁਸ਼ਪ੍ਰੀਤ ਦਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਖੁਸ਼ਪ੍ਰੀਤ ਕੌਰ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੇ ਫਿਲਮ ਦੰਗਲ ਤੋਂ ਪ੍ਰਭਾਵਿਤ ਹੋ ਕੇ ਇਹ ਮੁਕਾਮ ਹਾਸਲ ਕੀਤਾ ਹੈ। ਇਸ ਮੌਕੇ ਡੀਏਵੀ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਫੈਸਲਾ ਕੀਤਾ ਹੈ ਕਿ ਖੁਸ਼ਪ੍ਰੀਤ ਦੀ ਸਮੁੱਚੀ ਪੜ੍ਹਾਈ ਅਤੇ ਖੁਰਾਕ ਦਾ ਖਰਚਾ ਯੂਨੀਵਰਸਿਟੀ ਹੀ ਚੁੱਕੇਗੀ।

Leave a Reply

Your email address will not be published.

Back to top button