Jalandhar

DC ਜਲੰਧਰ ਵਲੋਂ ਜ਼ਿਮਨੀ ਚੋਣ ਐਗਜ਼ਿਟ ਪੋਲ ਦਿਖਾਉਣ ‘ਤੇ 2 ਦਿਨਾਂ ਲਈ ਪੂਰਨ ਪਾਬੰਦੀ

ਜਲੰਧਰ ਲੋਕ ਸਭਾ ਉਪ ਚੋਣ ਲਈ ਪੋਲਿੰਗ ਪਾਰਟੀਆਂ ਅੱਜ EVM ਮਸ਼ੀਨਾਂ ਨਾਲ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋਣਗੀਆਂ। ਸ਼ਾਮ ਨੂੰ ਹਰ ਪੋਲਿੰਗ ਬੂਥ ‘ਤੇ ਮਸ਼ੀਨਾਂ ਲਗਾਈਆਂ ਜਾਣਗੀਆਂ ਅਤੇ ਸਵੇਰੇ 8 ਵਜੇ ਤੋਂ ਪੋਲਿੰਗ ਸ਼ੁਰੂ ਹੋਵੇਗੀ। ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

 

 

ਜ਼ਿਲ੍ਹਾ ਚੋਣ ਅਫ਼ਸਰ ਨੇ ਹੁਕਮ ਜਾਰੀ ਕਰਦਿਆਂ ਐਗਜ਼ਿਟ ਪੋਲ ‘ਤੇ 48 ਘੰਟਿਆਂ ਲਈ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਕਿਤੇ ਵੀ ਕੋਈ ਸਰਵੇਖਣ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ-ਕਮ-ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਲਗਾਈ ਪਾਬੰਦੀ ਹਟਾ ਦਿੱਤੀ ਜਾਵੇਗੀ। ਉਸ ਤੋਂ ਬਾਅਦ ਐਗਜ਼ਿਟ ਪੋਲ, ਸਰਵੇਖਣ ਕਰਵਾਇਆ ਜਾ ਸਕਦਾ ਹੈ।

ਚੋਣਾਂ ਲਈ 1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ 252 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ‘ਤੇ ਨਜ਼ਰ ਰੱਖਣ ਲਈ 302 ਮਾਈਕ੍ਰੋ ਆਬਜ਼ਰਵਰ ਤਾਇਨਾਤ ਕੀਤੇ ਗਏ ਹਨ।

Leave a Reply

Your email address will not be published.

Back to top button