DC ਵੱਲੋਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਭਾਰਤੀ ਮਿਲਟਰੀ, ਪੁਲਿਸ ਅਧਿਕਾਰੀਆਂ ਨੂੰ ਛੱਡ ਕੇ ਪੁਲਿਸ, ਆਰਮੀ, ਸੀਆਰਪੀਐੱਫ ਤੇ ਬੀਐੱਸਐੱਫ ਆਦਿ ਫੋਰਸਾਂ ਦੀਆਂ ਵਰਦੀਆਂ ਤੇ ਓਲਿਵ ਰੰਗ (ਮਿਲਟਰੀ ਰੰਗ) ਦੇ ਵਹੀਕਲ/ਮੋਟਰ ਸਾਈਕਲ ਦੀ ਵਰਤੋਂ ਨਹੀਂ ਕਰੇਗਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਕ ਹੋਰ ਹੁਕਮ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਅੰਦਰ ਪੈਂਦੇ ਹਲਕੇ ‘ਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ‘ਤੇ ਤੇ ਜਨਤਕ ਥਾਵਾਂ ‘ਤੇ ਨਹੀਂ ਛੱਡੇਗਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ਪੈਟਰੋਲ ਪੰਪਾਂ ਤੇ ਬੈਂਕਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਤੇ ਇਨਾਂ੍ਹ ਕੈਮਰਿਆਂ ‘ਚ ਘੱਟੋ-ਘੱਟ 7 ਦਿਨ ਦੀ ਰਿਕਾਰਡਿੰਗ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਪਰੋਕਤ ਇਹ ਸਾਰੇ ਹੁਕਮ 22 ਮਾਰਚ 2024 ਤੱਕ ਲਾਗੂ ਰਹਿਣਗੇ।










