JalandharPunjab

DCP ਵਲੋਂ ਜਨਤਕ , ਧਾਰਮਿਕ ਥਾਵਾਂ ਅਤੇ ਵਿਆਹ ਪਾਰਟੀਆਂ ਮੌਕੇ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ

ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ, ਫੋਟੋ/ਵੀਡੀਓ ਕਲਿੱਪ ਬਣਾ ਕੇ ਸ਼ੋਸ਼ਲ ਮੀਡੀਆ, ਫੇਸਬੁੱਕ ਅਤੇ ਵਟਸਐਪ ’ਤੇ ਅਪਲੋਡ ਕਰਨ ’ਤੇ ਰੋਕ

ਜਲੰਧਰ, ਐਚ ਐਸ ਚਾਵਲਾ।

ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਵਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਤੇ ਅਸਲਾ ਨਿਯਮਾਂਵਲੀ 2016 ਦੀ ਧਾਰਾ 32 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਰੋਕ ਲਾਈ ਹੈ। ਜਾਰੀ ਹੁਕਮਾਂ ਅਨੁਸਾਰ ਕਿਸੇ  ਵੀ ਵਿਅਕਤੀ ਵਲੋਂ ਜਨਤਕ ਅਤੇ ਧਾਰਮਿਕ ਥਾਵਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ ’ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ਵਿੱਚ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਨੂੰ ਪ੍ਰਦਰਸ਼ਨ ਕਰਨ ’ਤੇ ਪੂਰਨ  ਪਾਬੰਦੀ ਲਗਾਈ ਗਈ ਹੈ।

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਨੂੰ ਅਤੇ ਹਿੰਸਾ/ਲੜਾਈਆਂ-ਝਗੜਿਆਂ ਦੀ ਵਡਿਆਈ ਕਰਨ ਵਾਲੇ ਗੀਤਾਂ ਅਤੇ ਹਥਿਆਰਾਂ ਨੂੰ ਲੈ ਕੇ ਫੋਟੋ ਆਦਿ ਖਿਚਵਾ ਕੇ ਜਾਂ ਵੀਡੀਉ ਕਲਿਪ ਆਦਿ ਬਣਾ ਕੇ ਸ਼ੋਸ਼ਲ ਮੀਡੀਆ/ ਫੇਸਬੁੱਕ/ਵਟਸਐਪ ਆਦਿ ’ਤੇ ਅਪਲੋਡ ਕਰਨ ’ਤੇ ਪੂਰਨ ਪਾਬੰਦੀ ਹੈ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਹੀਂ ਦੇਵੇਗਾ। ਇਹ ਹੁਕਮ 16.11.2022 ਤੋਂ 15.01.2023 ਤੱਕ ਲਾਗੂ ਰਹੇਗਾ।

 

Leave a Reply

Your email address will not be published.

Back to top button