politicalPunjab

ਈਸਾਈ ਭਾਈਚਾਰਾ ਤੇ ਹਿੰਦੂ ਜਥੇਬੰਦੀਆਂ ‘ਚ ਹੋਇਆ ਤਕਰਾਰ, ਥਾਣੇ ਅਗੇ ਲਾਇਆ ਧਰਨਾ

ਗੁਰਦਾਸਪੁਰ ਵਿਖੇ ਈਸਾਈ ਭਾਈਚਾਰਾ ਤੇ ਹਿੰਦੂ ਜਥੇਬੰਦੀਆਂ ਦੇ ਆਗੂ ਆਹਮੋ-ਸਾਹਮਣੇ ਹੋ ਗਏ, ਜਿਨ੍ਹਾਂ ਨੂੰ ਪੁਲਿਸ ਵਲੋਂ ਮੌਕੇ ‘ਤੇ ਛੁਡਾਇਆ ਗਿਆ। ਜਾਣਕਾਰੀ ਮੁਤਾਬਿਕ ਬੀਤੇ ਕੱਲ੍ਹ ਈਸਾਈ ਭਾਈਚਾਰੇ ਨਾਲ ਸੰਬੰਧਿਤ ਕੁਝ ਨੌਜਵਾਨ ਲੜਕੇ/ਲੜਕੀਆਂ ਵਲੋਂ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਹਿੰਦੂ ਜਥੇਬੰਦੀਆਂ ਵਲੋਂ ਇਸ ਦਾ ਵਿਰੋਧ ਕਰਦੇ ਹੋਏ ਉਕਤ ਲੜਕੇ/ਲੜਕੀਆਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ, ਜਿਸ ਦੇ ਵਿਰੋਧ ‘ਚ ਅੱਜ ਈਸਾਈ ਭਾਈਚਾਰੇ ਨਾਲ ਸੰਬੰਧਿਤ ਜਥੇਬੰਦੀਆਂ ਵਲੋਂ ਥਾਣਾ ਸਿਟੀ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਗਿਆ।

Back to top button