
ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹਰਿਆਣਾ ਅੰਦਰ ਅੱਜ ਉਸ ਸਮੇ ਵੱਡਾ ਝੱਟਕਾ ਲਗਾ ਜਦੋਂ ਕਰਨਾਲ ਤੋ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਸੰਧ ਸਮੇਤ ਰਾਜ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਨਵੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦਾ ਗਠਨ ਕਰ ਦਿੱਤਾ। ਇਸ ਮੌਕੇ ਬੇਸ਼ਕ ਨਵੇ ਬਣਾਏ ਗਏ ਅਹੁਦੇਦਾਰਾਂ ਦਾ ਐਲਾਨ ਤਾਂ ਨਹੀਂ ਕੀਤਾ ਗਿਆ, ਪਰ 5 ਮੈਂਬਰੀ ਕਮੇਟੀ ਦਾ ਐਲਾਨ ਜ਼ਰੂਰ ਕੀਤਾ ਗਿਆ।