Punjab

ED ਦੇ ਨਵੇਂ ਡਾਇਰੈਕਟਰ ਬਣੇ ਰਾਹੁਲ ਨਵੀਨ IRS ਅਧਿਕਾਰੀ

New Director of ED Rahul New IRS Officer

ਕੇਂਦਰ ਸਰਕਾਰ ਨੇ ਬੁੱਧਵਾਰ ਨੂੰ 1993 ਬੈਚ ਦੇ ਆਈਆਰਐਸ ਅਧਿਕਾਰੀ ਰਾਹੁਲ ਨਵੀਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਦਾ ਫੁੱਲ ਟਾਈਮ ਡਾਇਰੈਕਟਰ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਇੱਕ ਆਦੇਸ਼ ਵਿੱਚ ਦਿੱਤੀ ਗਈ ਹੈ। 

ਇਹ ਨਿਯੁਕਤੀ ਅਗਲੇ ਦੋ ਸਾਲਾਂ ਲਈ ਕੀਤੀ ਗਈ ਹੈ, ਜਿਸ ਵਿੱਚ ਰਾਹੁਲ ਨਵੀਨ ਈਡੀ ਦੇ ਮੁਖੀ ਵਜੋਂ ਆਪਣੀ ਭੂਮਿਕਾ ਨਿਭਾਉਣਗੇ। ਰਾਹੁਲ ਨਵੀਨ ਇਸ ਸਮੇਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਿੱਚ ਕਾਰਜਕਾਰੀ ਨਿਰਦੇਸ਼ਕ ਵਜੋਂ ਕੰਮ ਕਰ ਰਹੇ ਹਨ।

ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਦੁਆਰਾ ਜਾਰੀ ਇੱਕ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਨਕਮ ਟੈਕਸ ਕਾਡਰ ਦੇ 1993 ਬੈਚ ਦੇ ਭਾਰਤੀ ਮਾਲੀਆ ਸੇਵਾ (ਆਈਆਰਐਸ) ਅਧਿਕਾਰੀ ਨਵੀਨ ਨੂੰ “ਚਾਰਜ ਸੰਭਾਲਣ ਦੀ ਮਿਤੀ ਤੋਂ ਦੋ ਸਾਲਾਂ ਦੀ ਮਿਆਦ ਲਈ ਜਾਂ ਅਗਲੇ ਆਦੇਸ਼ ਤੱਕ ਨਿਯੁਕਤ ਕੀਤਾ ਗਿਆ ਹੈ। 

ਸੁਤੰਤਰਤਾ ਦਿਵਸ: ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਪੁਲਿਸ ਦੇ ਇਨ੍ਹਾਂ ਅਧਿਕਾਰੀਆਂ ਨੂੰ ਕੀਤਾ ਮੈਡਲ ਨਾਲ ਸਨਮਾਨਿਤ

ਕੌਣ ਹੈ ਰਾਹੁਲ ਨਵੀਨ?
ਨਵੀਨ (57) ਨੂੰ ਨਵੰਬਰ 2019 ਵਿੱਚ ਈਡੀ ਵਿੱਚ ਵਿਸ਼ੇਸ਼ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਸੀ। ਸੰਜੇ ਕੁਮਾਰ ਮਿਸ਼ਰਾ ਦਾ ਕਾਰਜਕਾਲ ਪਿਛਲੇ ਸਾਲ 15 ਸਤੰਬਰ ਨੂੰ ਖਤਮ ਹੋਣ ਤੋਂ ਬਾਅਦ ਨਵੀਨ ਨੂੰ ਈਡੀ ਦਾ ਕਾਰਜਕਾਰੀ ਨਿਰਦੇਸ਼ਕ ਨਿਯੁਕਤ ਕੀਤਾ ਗਿਆ ਸੀ।

ਰਾਹੁਲ ਨਵੀਨ ਇਨਫੋਰਸਮੈਂਟ ਡਾਇਰੈਕਟੋਰੇਟ ਵਿੱਚ ਕਈ ਅਹਿਮ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਆਰਥਿਕ ਅਪਰਾਧਾਂ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਕਈ ਮਾਮਲਿਆਂ ਦੀ ਜਾਂਚ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਈਡੀ ਦੇ ਕਾਰਜਕਾਰੀ ਨਿਰਦੇਸ਼ਕ ਵਜੋਂ ਉਨ੍ਹਾਂ ਨੇ ਕਈ ਗੁੰਝਲਦਾਰ ਮਾਮਲਿਆਂ ਦੀ ਜਾਂਚ ਵਿੱਚ ਅਹਿਮ ਭੂਮਿਕਾ ਨਿਭਾਈ ਹੈ। 

Back to top button