
ਜਲੰਧਰ ਵਿੱਚ ਇੱਕ ਉਦਯੋਗਪਤੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਦੇ ਘਰ ਇੱਕ ਕੇਂਦਰੀ ਏਜੰਸੀ ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਸੂਚਨਾ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਛਾਪੇਮਾਰੀ ਕਿਸ ਮਾਮਲੇ ‘ਚ ਅਤੇ ਕਿਸ ਏਜੰਸੀ ਨੇ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਏਜੰਸੀ ਨੇ ਮਸ਼ਹੂਰ ਉਦਯੋਗਪਤੀ ਅਤੇ ‘ਆਪ’ ਨੇਤਾ ਦੇ ਅਦਾਰਿਆਂ ‘ਤੇ ਛਾਪੇਮਾਰੀ ਕੀਤੀ ਹੈ। ਫਿਲਹਾਲ ਇਸ ਸਬੰਧੀ ਕੋਈ ਵੀ ਪੁਸ਼ਟੀ ਨਹੀਂ ਕਰ ਰਿਹਾ ਹੈ।