ਜਦੋਂ ਭਾਰਤੀ ਏਜੰਸੀਆਂ ਕਿਸੇ ਬੰਦੇ ਨੂੰ ਘੇਰਾ ਪਾਉਂਦੀਆਂ ਹਨ ਤਾਂ ਵੱਡੇ ਵੱਡੇ ਦੇ ਪਸੀਨੇ ਛੁੱਟ ਜਾਂਦੇ ਹਨ। ਅਜਿਹਾ ਹੀ ਹਾਲ ਪੰਜਾਬ ਵਿੱਚ ਦੇਖਣ ਨੂੰ ਮਿਲਿਆ ਹੈ। ਬੀਤੇ ਦਿਨ ਈਡੀ ਨੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਰਾਤ ਨੂੰ ਅਚਾਨਕ ਉਹਨਾਂ ਦੀ ਸਿਹਤ ਵਿਗੜ ਗਈ। ਜਿਸ ਕਰਕੇ ਉਹਨਾਂ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਉਣਾ ਪਿਆ ਹੈ।
ਸੋਮਵਾਰ ਰਾਤ ਪੁੱਛਗਿੱਛ ਦੌਰਾਨ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਦਿਲ ਦੀ ਧੜਕਣ ਵਧ ਗਈ ਅਤੇ ਉਹ ਘਬਰਾਹਟ ਮਹਿਸੂਸ ਕਰਨ ਲੱਗੇ ਸਨ। ਇਸ ਤੋਂ ਬਾਅਦ ਉਹਨਾ ਨੂੰ ਮੁਹਾਲੀ ਦੇ ਜਨਰਲ ਹਸਪਤਾਲ ਲਿਜਾਇਆ ਗਿਆ। ਉਥੋਂ ਵਿਧਾਇਕ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਪੀਜੀਆਈ ਦੇ ਐਡਵਾਂਸਡ ਕਾਰਡੀਅਕ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਵਿਧਾਇਕ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਸੋਮਵਾਰ ਨੂੰ ਜਦੋਂ ਈਡੀ ਨੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਹ ਸੰਗਰੂਰ ਵਿੱਚ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਵਿਧਾਇਕ ਹਨ। ਈਡੀ ਨੇ ਬੈਂਕ ਦੇ ਇੱਕ ਪੁਰਾਣੇ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਹੈ।
ਗ੍ਰਿਫ਼ਤਾਰ ਕਰਨ ਮਗਰੋਂ ਈਡੀ ਵਿਧਾਇਕ ਨੂੰ ਜਲੰਧਰ ਆਪਣੇ ਦਫ਼ਤਰ ਲੈ ਕੇ ਪਹੁੰਚੀ ਸੀ। ਫਿਰ ਉਹਨਾਂ ਤੋਂ ਦਫ਼ਤਰ ਵਿੱਚ ਸਵਾਲ ਜਵਾਬ ਕੀਤੇ ਗਏ ਤਾਂ ਉਹਨਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਜਲੰਧਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਸੀ। ਜਲੰਧਰ ਹਸਪਤਾਲ ਵੱਲੋਂ ਮੈਡੀਕਲ ਕਾਲਜ ਅੰਮ੍ਰਿਤਸਰ ਭੇਜਣ ਦੀ ਗੱਲ ਆਖੀ ਜਾ ਰਹੀ ਸੀ ਪਰ ਈਡੀ ਦੇ ਅਧਿਕਾਰੀਆਂ ਦੀ ਮੰਗ ਕੀਤੀ ਸੀ ਕਿ ਵਿਧਾਇਕ ਨੂੰ ਪੀਜੀਆਈ ਭੇਜਿਆ ਜਾਵੇ।