ਅਰਬਾਂ ਦੀ ਸੱਟੇਬਾਜ਼ੀ ਦਾ ਮਾਮਲਾ: ED ਵਲੋਂ ਹੁਣ ਇਨ੍ਹਾਂ ਸਿਤਾਰਿਆਂ ‘ਤੇ ਸ਼ਿਕੰਜਾ, ਕਪਿਲ ਸ਼ਰਮਾ, ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਨੂੰ ਕੀਤਾ ਤਲਬ
ਅਭਿਨੇਤਾ ਰਣਬੀਰ ਕਪੂਰ ਨੂੰ ਸੰਮਨ ਭੇਜਣ ਤੋਂ ਬਾਅਦ ਈਡੀ ਨੇ ਤਿੰਨ ਹੋਰ ਸਿਤਾਰਿਆਂ ਨੂੰ ਸੰਮਨ ਭੇਜੇ ਹਨ। ਇਹ ਸਿਤਾਰੇ ਕੋਈ ਹੋਰ ਨਹੀਂ ਸਗੋਂ ਕਾਮੇਡੀ ਕਿੰਗ ਵਜੋਂ ਮਸ਼ਹੂਰ ਕਪਿਲ ਸ਼ਰਮਾ, ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ ਅਤੇ ਟੀਵੀ ਅਦਾਕਾਰਾ ਹਿਨਾ ਖਾਨ ਹਨ। ਰਣਬੀਰ ਕਪੂਰ ਤੋਂ ਬਾਅਦ ‘ਮਹਾਦੇਵ ਬੁੱਕ’ ਆਨਲਾਈਨ ਸੱਟੇਬਾਜ਼ੀ ਐਪ ਦੇ ਮਾਮਲੇ ‘ਚ ਤਿੰਨੋਂ ਸਿਤਾਰਿਆਂ ਨੂੰ ਸੰਮਨ ਭੇਜੇ ਗਏ ਹਨ। ਅਜਿਹੇ ‘ਚ ਕਪਿਲ ਸ਼ਰਮਾ, ਹੁਮਾ ਕੁਰੈਸ਼ੀ ਅਤੇ ਹਿਨਾ ਖਾਨ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਆਓ ਜਾਣਦੇ ਹਾਂ ਕੀ ਹੈ ਪੂਰਾ ਮਾਮਲਾ…
ਅਧਿਕਾਰੀਆਂ ਨੇ ਕਿਹਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਹਾਦੇਵ ਸੱਟੇਬਾਜ਼ੀ ਐਪਲੀਕੇਸ਼ਨ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਦਾਕਾਰਾ ਹਿਨਾ ਖਾਨ ਅਤੇ ਹੁਮਾ ਕੁਰੈਸ਼ੀ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ED ਦੇ ਰਡਾਰ ‘ਤੇ ਕੁੱਲ 100 ਆਨਲਾਈਨ ਸੱਟੇਬਾਜ਼ੀ ਐਪਸ ਹਨ। ਏ ਐਨਆਈ ਨੇ ਇੱਕ ਟਵੀਟ ਰਾਹੀਂ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਨਿਊਜ਼ ਏਜੰਸੀ ਐਨਆਈ ਨੇ ਟਵਿਟਰ ‘ਤੇ ਟਵੀਟ ਕਰਦੇ ਹੋਏ ਈਡੀ ਦੇ ਸੂਤਰਾਂ ਦੇ ਹਵਾਲੇ ਤੋਂ ਕਿਹਾ, ‘ਈਡੀ ਨੇ ਮਹਾਦੇਵ ਬੇਟਿੰਡ ਐਪ ਮਾਮਲੇ ‘ਚ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਦਾਕਾਰਾ ਹੁਮਾ ਕੁਰੈਸ਼ੀ ਨੂੰ ਸੰਮਨ ਕੀਤਾ ਹੈ।’
ਈਡੀ ਦੇ ਸੂਤਰਾਂ ਨੇ ਕਿਹਾ ਕਿ ਏਜੰਸੀ ਨੇ ਮਸ਼ਹੂਰ ਹਸਤੀਆਂ ‘ਤੇ ਮਹਾਦੇਵ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਤੋਂ ਆਪਣੇ ਉਤਪਾਦਾਂ ਨੂੰ ਵਰਚੁਅਲ ਸਪੇਸ ਵਿੱਚ ਪ੍ਰਮੋਟ ਕਰਨ ਲਈ ਪੈਸੇ ਲੈਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮਸ਼ਹੂਰ ਹਸਤੀਆਂ ਅਤੇ ਪ੍ਰਭਾਵਸ਼ਾਲੀ ਲੋਕਾਂ ਸਮੇਤ ਕਰੀਬ 100 ਲੋਕ ਈਡੀ ਦੀ ਜਾਂਚ ਦੇ ਘੇਰੇ ਵਿੱਚ ਹਨ ਅਤੇ ਉਨ੍ਹਾਂ ਨੂੰ ਵੀ ਜਲਦੀ ਹੀ ਸੰਮਨ ਜਾਰੀ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੇ ਦਿਨ ਰਣਬੀਰ ਕਪੂਰ ਨੂੰ ਵੀ ਈਡੀ ਨੇ ਸੰਮਨ ਜਾਰੀ ਕੀਤਾ ਸੀ।
ਮਹਾਦੇਵ ਸੱਟੇਬਾਜ਼ੀ ਐਪ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਵੱਲੋਂ ਰਣਬੀਰ ਕਪੂਰ ਨੂੰ ਸੰਮਨ ਕੀਤੇ ਜਾਣ ਤੋਂ ਬਾਅਦ ਕਪਿਲ ਸ਼ਰਮਾ, ਹਿਨਾ ਖਾਨ ਅਤੇ ਹੁਮਾ ਕੁਰੈਸ਼ੀ ਨੂੰ ਸੰਮਨ ਜਾਰੀ ਕੀਤਾ ਗਿਆ ਹੈ। ਰਣਬੀਰ ਕਪੂਰ ਨੂੰ 6 ਅਕਤੂਬਰ ਨੂੰ ਏਜੰਸੀ ਦੇ ਰਾਏਪੁਰ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਨੇ ਦੋ ਹਫ਼ਤਿਆਂ ਦਾ ਸਮਾਂ ਵਧਾਉਣ ਲਈ ਕਿਹਾ ਹੈ।