Advertisement





ਮੁਹਾਲੀ ਅਦਾਲਤ ਨੇ ਮਿਸ ਪੰਜਾਬਣ ਮੁਕਾਬਲੇ ਵਿੱਚ ਹਿੱਸਾ ਲੈ ਰਹੀ ਮੁਟਿਆਰ ਨੂੰ ਕਥਿਤ ਤੌਰ ‘ਤੇ ਬੰਦੀ ਬਣਾ ਕੇ ਰੱਖਣ ਅਤੇ ਕਥਿਤ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਨਾਮਜ਼ਦ ਪੀਟੀਸੀ ਟੀਵੀ ਚੈਨਲ ਦੇ ਐਮਡੀ ਰਬਿੰਦਰ ਨਾਰਾਇਣ ਦੀ ਨਿਆਂਇਕ ਹਿਰਾਸਤ 7 ਮਈ ਤੱਕ ਹੋਰ ਅੱਗੇ ਵਧਾ ਦਿੱਤੀ ਹੈ।
ਉਹ ਪਿਛਲੇ ਕਈ ਦਿਨਾਂ ਤੋਂ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹਨ। ਉੱਧਰ, ਅੱਜ ਕੇਸ ਦੀ ਸੁਣਵਾਈ ਦੌਰਾਨ ਪੀਟੀਸੀ ਟੀਵੀ ਚੈਨਲ ਦੇ ਐਮਡੀ ਰਬਿੰਦਰ ਨਾਰਾਇਣ ਨੇ ਅਦਾਲਤ ਨੂੰ ਦੱਸਿਆ ਕਿ ਜੇਲ੍ਹ ‘ਚ ਉਸ ਦੀ ਸਿਹਤ ਠੀਕ ਨਹੀਂ ਰਹਿੰਦੀ ਤੇ ਉਸ ਨੂੰ ਸਾਹ ਲੈਣ ਵਿੱਚ ਕਾਫ਼ੀ ਮੁਸ਼ਕਲ ਆ ਰਹੀ ਹੈ। ਅਦਾਲਤ ਨੇ ਜੇਲ੍ਹ ਸਟਾਫ਼ ਤੇ ਸਥਾਨਕ ਪੁਲੀਸ ਸਮੇਤ ਸਿਵਲ ਸਰਜਨ ਨੂੰ ਮੁਲਜ਼ਮ ਦਾ ਸਰਕਾਰੀ ਹਸਪਤਾਲ ‘ਚ ਮੈਡੀਕਲ ਕਰਵਾਉਣ ਦੇ ਆਦੇਸ਼ ਦਿੱਤੇ।
Advertisement

