




ਪੀਟੀਸੀ ਚੈਨਲ ਤੇ ਗੁਰਬਾਣੀ ਦੇ ਪ੍ਰਸਾਰਣ ਤੇ ਰੋਕ ਨੂੰ ਲੈ ਕੇ ਅੱਜ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਆਗੂ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਫਤਰ ਵਿਚ ਮੰਗ ਪੱਤਰ ਦੇਣ ਪਹੁੰਚੇ। ਜਿਥੇ ਉਹਨਾ ਵਲੋਂ ਗੁਰੂਬਾਣੀ ਦੇ ਪ੍ਰਸਾਰਣ ਦੇ ਵਪਾਰੀਕਰਨ ਸੰਬਧੀ ਪੀਟੀਸੀ ਤੇ ਗੁਰਬਾਣੀ ਦੇ ਪ੍ਰਸਾਰਣ ਤੇ ਰੋਕ ਲਗਾਉਣ ਨੂੰ ਲੈ ਕੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਫਤਰ ਵਿਚ ਮੰਗ ਪੱਤਰ ਦਿੰਦਿਆ ਜਲਦ ਤੋਂ ਜਲਦ ਇਸ ਉਪਰ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ।
ਇਸ ਸੰਬਧੀ ਗੱਲਬਾਤ ਕਰਦਿਆਂ ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ ਦੇ ਆਗੂਆਂ ਨੇ ਕਿਹਾ ਕਿ ਕੁਝ ਸਾਲਾਂ ਪਹਿਲਾ ਗੁਰਬਾਈ ਦੇ ਵਸਤੂਕਰਨ ਅਤੇ ਵਪਾਰੀਕਰਨ ਨੂੰ ਰੋਕਣ ਲਈ ਸ਼੍ਰੋਮਈ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਗ੍ਰੰਥ ਸਾਹਿਬ ਦੀਆ ਬੀੜ੍ਹਾਂ ਦੀ ਛਪਾਈ ਨੂੰ ਆਪਣੇ ਰਾਹੀਂ ਸ਼ੁਰੂ ਕਰਕੇ ਪ੍ਰਾਈਵੇਟ ਕੰਪਨੀਆਂ ਵੱਲੋਂ ਬੀੜ੍ਹਾ ਛਾਪਣ ਉੱਤੇ ਪੂਰਨ ਪਾਬੰਦੀ ਲਾ ਦਿੱਤੀ ਸੀ। ਉਸੇ ਤਰਜ ਉੱਤੇ ਬਾਦਲਾਂ ਦੇ ਨਿੱਜੀ ਟੀਵੀ ਚੈਨਲ ਪੀਟੀਸੀ ਵੱਲੋਂ ਪੇਡ ਕੇਬਲ ਨੈੱਟਵਰਕ ਰਾਹੀਂ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਰੋਜ਼ਾਨਾ ਕੀਰਤਨ ਪ੍ਰਸਾਰਣ ਕਰਨ ਨਾਲ ਗੁਰਬਾਣੀ ਦੇ ਹੋ ਰਹੇ ਵਪਾਰੀਕਰਨ ਨੂੰ ਸ਼੍ਰੋਮਣੀ ਕਮੇਟੀ ਤਰੁੰਤ ਬੰਦ ਕਰੋ ਅਤੇ ਬੀੜ੍ਹਾ ਛਾਪਣ ਦੀ ਤਰਜ਼ ਉੱਤੇ ਆਪਣਾ ਟੀਵੀ ਚੈਨਲ ਸ਼ੁਰੂ ਕਰੋ। ਕੁਝ ਹਫ਼ਤੇ ਪਹਿਲਾ ਪੀਟੀਸੀ ਚੈਨਲ ਦੇ ਸੈਕਸ ਸਕੈਂਡਲ ਵਿੱਚ ਸ਼ਮੂਲੀਅਤ ਹੋਣ ਉਪਰੰਤ ਮੁਹਾਲੀ ਵਿੱਚ ਪੁਲਿਸ ਕੇਸ ਦਰਜ ਹੋ ਗਿਆ ਹੈ। ਜਿਸ ਕਰਕੇ, ਇਹ ਚੈਨਲ ਪਵਿੱਤਰ ਗੁਰਬਾਈ ਨੂੰ ਟੈਲੀਕਾਸਟ ਕਰਨ ਦਾ ਨੈਤਿਕ ਅਧਿਕਾਰ ਵੀ ਖੋ ਬੈਠਾ ਹੈ।
ਸ਼੍ਰੋਮਣੀ ਕਮੇਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ਮੁਤਾਬਿਕ ਆਪਣਾ ਟੀਵੀ ਚੈਨਲ ਚਲਾ ਕੇ ਸਿੱਖ ਸੰਗਤ ਲਈ ਦਰਬਾਰ ਸਾਹਿਬ ਤੋਂ ਗੁਰਬਾਈ ਦਾ ਮੁਫਤ ਪ੍ਰਸਾਰ ਕਰਨਾ ਚਾਹੀਦਾ ਹੈ ਜਿਵੇਂ ਹਿੰਦੂ, ਮਸੁਲਮਾਨ ਅਤੇ ਬੌਧੀ ਤੀਰਥ ਅਸਥਾਨ ਪਹਿਲਾਂ ਹੀ ਕਰ ਰਹੇ ਹਨ। ਲੰਬੇ ਸਮੇਂ ਤੋਂ ਬਾਦਲਾਂ ਦੀ ਕੰਟਰੋਲ ਹੇਠ ਚਲਦੀ ਸ੍ਰੋਮਣੀ ਕਮੇਟੀ ਨੇ ਸਿੱਖ ਸੰਗਤ ਦੀਆਂ ਪੀਟੀਸੀ ਵਿਰੁੱਧ ਹਜ਼ਾਰਾਂ ਸ਼ਿਕਾਇਤਾਂ ਮਿਲੀਆਂ ਹਨ ਜਿਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਹੈ।

