ਜਿਸ ਤੋਂ ਬਾਅਦ ਬੀਤੇ ਦਿਨ ਪਰਿਵਾਰ ਵੱਲੋਂ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ। ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਤੋਂ ਬਾਅਦ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਐਸਐਸਪੀ ਗੌਰਵ ਤੁਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਉਥੇ ਹੀ ਦੂਜੇ ਪਾਸੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਇਸ ਤੋਂ ਪਹਿਲਾਂ ਉਸ ਵੱਲੇੋਂ ਦਿੱਲੀ ਹਾਈਕੋਰਟ ‘ਚ ਸੁਰੱਖਿਆ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਨੂੰ ਵਾਪਸ ਲੈ ਲਿਆ ਗਿਆ ਹੈ।
600 ਤੋਂ ਵੱਧ ਸ਼ੂਟਰਾਂ ਨੂੰ ਸੰਭਾਲ ਰਿਹਾ ਹੈ ਲਾਰੈਂਸ
ਅਖ਼ਬਾਰੀ ਰਿਪੋਰਟਾਂ ਮੁਤਾਬਕ ਲਾਰੈਂਸ ਜੇਲ ਵਿਚ ਵਿਦੇਸ਼ੀ ਸਿਮ ਨਾਲ ਇਸਤੇਮਾਲ ਕਰਕੇ 600 ਤੋਂ ਵੱਧ ਸ਼ਾਰਪ ਸ਼ੂਟਰਾਂ ਨੂੰ ਸੰਭਾਲ ਰਿਹਾ ਹੈ। ਲਾਰੈਂਸ ਦੇ ਮੈਸੇਜ ਸਿੱਧਾ ਵਿਦੇਸ਼ ਜਾਂਦੇ ਹਨ ਅਤੇ ਉਥੋਂ ਘੁੰਮ ਕੇ ਸਥਾਨਕ ਸ਼ੂਟਰਾਂ ਨੂੰ ਹੁਕਮ ਮਿਲਦੇ ਹਨ। ਆਪਣੇ ਸ਼ੂਟਰਾਂ ਨੂੰ ਪੈਸਿਆਂ ਦੀ ਕਮੀ ਨਹੀਂ ਆਉਣ ਦੇਣਾ ਅਤੇ ਹਰ ਤਰ੍ਹਾਂ ਦੀ ਮਦਦ ਕਰਨਾ ਉਸ ਦਾ ਸੁਭਾਅ ਹੈ। ਫਿਰੌਤੀ ਤੋਂ ਆਉਣ ਵਾਲੀ ਰਕਮ ਦਾ ਇਕ ਵੱਡਾ ਹਿੱਸਾ ਆਪਣੇ ਸਾਥੀਆਂ ਵਿਚ ਵੰਡ ਦਿੰਦਾ ਹੈ। ਇਹੀ ਵਜ੍ਹਾ ਹੈ ਕਿ ਉਸ ਦੇ ਗੁਰਗੇ ਉਸ ਦੇ ਹੁਕਮ ‘ਤੇ ਕੁੱਝ ਵੀ ਕਰਨ ਲਈ ਤਿਆਰ ਰਹਿੰਦੇ ਹਨ।

