ਵੈਨਕੂਵਰ /ਅਮਨ ਨਾਗਰਾ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਲੀ ‘ਚ’ ਕੀਤੇ ਜਾ ਰਹੇ ਅੰਦੋਲਨ ਵਿੱਚ ਪਾਰਟੀਬਾਜੀ ਤੋ ਉਪਰ ਉੱਠ ਕੇ ਸ਼ਾਮਿਲ ਹੋਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਪੰਜਾਬੀ ਗਾਇਕ ਸੁਖਦੇਵ ਚਾਹਲ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਕੇਵਲ ਕਿਸਾਨਾਂ ਦਾ ਅੰਦੋਲਨ ਨਹੀ ਹੈ, ਸਗੋ ਦੇਸ਼ ਦੇ ਹਰੇਕ ਵਰਗ ਦੇ ਲੋਕਾਂ ਦਾ ਅੰਦੋਲਨ ਹੈ। ਉਨ੍ਹਾਂ ਕਿਹਾ ਇਸ ਲਈ ਹਰੇਕ ਪਾਰਟੀ ਦਾ ਫਰਜ਼ ਬਣਦਾ ਹੈ ਕਿ ਉਹ ਰਾਜਨੀਤੀ ਨਾ ਕਰਦੇ ਹੋਏ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਿਲ ਹੋਣ। ਸੁਖਦੇਵ ਚਾਹਲ ਨੇ ਕਿਹਾ ਵਿਦੇਸ਼ਾਂ ਦੀ ਧਰਤੀ ਤੇ ਵਸਿਆ ਹਰ ਪੰਜਾਬੀ ਪਾਰਟੀਬਾਜੀ ਤੋ ਉਪਰ ਉੱਠ ਕੇ ਹਮੇਸ਼ਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ।