PunjabPolitics

FIR ਪੜ੍ਹੋ, SHO ਵੱਲੋਂ ਤਸ਼ੱਦਦ ਦੀ ਕਹਾਣੀ ਆਈ ਸਾਹਮਣੇ, SHO ‘ਤੇ ਬਾਕੀ ਮੁਲਾਜ਼ਮਾਂ ਦੀ ਗ੍ਰਿਫਤਾਰੀ ਤੱਕ ਪੁੱਤ ਦਾ ਸਸਕਾਰ ਨਹੀਂ-ਢਿੱਲੋਂ

ਬਿਆਸ ਦਰਿਆ ‘ਚ ਛਾਲ ਮਾਰਨ ਵਾਲੇ ਦੋ ਸਕੇ ਭਰਾਵਾਂ ‘ਚੋਂ ਇੱਕ ਛੋਟੇ ਭਰਾ ਜਸ਼ਨਦੀਪ ਦੀ ਲਾਸ਼ ਬੀਤੇ ਦਿਨ ਬਰਾਮਦ ਕਰ ਲਈ ਗਈ ਹੈ। ਜਿਸ ਤੋਂ ਬਾਅਦ ਐਸ ਐਚ ਓ ਨਵਦੀਪ ਸਿੰਘ ਸਮੇਤ ਕੁੱਲ 3 ਮੁਲਾਜ਼ਮਾਂ ‘ਤੇ ਪਰਚਾ ਵੀ ਦਰਜ ਹੋ ਗਿਆ ਹੈ। ਆਪਣੇ ਇੱਕ ਪੁੱਤ ਦੀ ਲਾਸ਼ ਮਿਲਣ ਤੋਂ ਬਾਅਦ ਪਿਤਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮ੍ਰਿਤਕ ਜਸ਼ਨਦੀਪ ਦੇ ਪਿਤਾ ਜਤਿੰਦਰਪਾਲ ਢਿੱਲੋਂ ਦਾ ਕਹਿਣਾ ਹੈ ਕਿ ਉਹ ਆਪਣੇ ਪੁੱਤ ਦਾ ਸਸਕਾਰ ਉਸ ਵੇਲੇ ਤੱਕ ਨਹੀਂ ਕਰਨਗੇ ਜਦੋਂ ਤੱਕ ਐਸ ਐਚ ਓ ਨਵਦੀਪ ਸਮੇਤ ਬਾਕੀ ਮੁਲਾਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੋ ਜਾਂਦੀ ਅਤੇ ਨਾਲ ਹੀ ਜਦੋਂ ਤੱਕ ਉਸ ਦੇ ਦੂਜੇ ਪੁੱਤ ਮਾਨਵਜੀਤ ਦੀ ਕੋਈ ਖਬਰ ਜਾਂ ਉਸ ਦੀ ਲਾਸ਼ ਨਹੀਂ ਮਿਲ ਜਾਂਦੀ।

ਦੋ ਸਕੇ ਭਰਾਵਾਂ ਵੱਲੋਂ ਬਿਆਸ ਦਰਿਆ ਛਾਲ ਮਾਰ ਕੇ ਆਤਮ ਹੱਤਿਆ ਕਰਨ ਅਤੇ ਉਨ੍ਹਾਂ ਦੋ ਭਰਾਵਾਂ ਵਿੱਚੋਂ ਇੱਕ ਭਰਾ ਜਸ਼ਨਪ੍ਰੀਤ ਸਿੰਘ ਢਿੱਲੋਂ ਦੀ ਲਾਸ਼ ਮਿਲਣ ਤੋ ਬਾਅਦ ਦੇਰ ਰਾਤ ਥਾਣਾ ਨੰਬਰ ਇੱਕ ਡਿਵੀਜ਼ਨ ਜਲੰਧਰ ਦੇ ਸਾਬਕਾ ਐਸਐਚਓ ਨਵਦੀਪ ਸਿੰਘ, ਇੱਕ ਮਹਿਲਾ ਪੁਲਿਸ ਅਧਿਕਾਰੀ ਜਗਜੀਤ ਕੌਰ ਅਤੇ ਥਾਣੇ ਦੇ ਮੁਨਸ਼ੀ ਬਲਵਿੰਦਰ ਦੇ ਖਿਲਾਫ਼ ਆਈਪੀਸੀ ਦੀ ਧਾਰਾ 306 ਅਤੇ 34 ਰਹਿਤ ਮਾਮਲਾ ਦਰਜ ਕਰ ਦਿੱਤਾ ਗਿਆ। ਇਹ ਐਫਆਈਆਰ ਕਪੂਰਥਲਾ ਦੇ ਥਾਣਾ ਤਲਵੰਡੀ ਚੌਧਰੀਆਂ ਵਿਖੇ ਦਰਜ ਕੀਤੀ ਗਈ ਹੈ,ਕਿਉਂਕਿ ਜਿਸ ਬਿਆਸ ਦਰਿਆ ਦੇ ਪੁੱਲ ਤੇ ਇਹਨਾਂ ਦੋਵਾਂ ਭਰਾਵਾਂ ਮਾਨਵਜੀਤ ਸਿੰਘ ਢਿੱਲੋਂ ਅਤੇ ਜਸ਼ਨਪ੍ਰੀਤ ਸਿੰਘ ਢਿੱਲੋਂ ਨੇ ਛਲਾਂਗ ਲਗਾਈ ਸੀ, ਉਹ ਇਸੇ ਥਾਣੇ ਦੇ ਅਧੀਨ ਪੈਂਦਾ ਹੈ।

ਐਫ ਆਈ ਆਰ ਮਾਨਵਜੀਤ ਸਿੰਘ ਢਿੱਲੋਂ ਦੇ ਦੋਸਤ ਮਾਨਵਜੀਤ ਸਿੰਘ ਉੱਪਲ ਦੇ ਬਿਆਨਾਂ ਤੇ ਦਰਜ ਕੀਤੀ ਗਈ ਹੈ, ਕਿਉਂਕਿ ਮਾਨਵਜੀਤ ਸਿੰਘ ਉੱਪਲ ਉਸ ਵਕਤ ਉੱਥੇ ਮੌਜੂਦ ਸੀ ਜਦੋਂ ਇਹਨਾਂ ਦੋਵਾਂ ਭਰਾਵਾਂ ਨੇ ਬਿਆਸ ਦਰਿਆ ਵਿੱਚ ਛਾਲ ਮਾਰੀ ਸੀ। ਇੱਥੇ ਇਹ ਗੱਲ ਜਿਕਰਯੋਗ ਹੈ ਕਿ ਐਸਐਚਓ ਨਵਦੀਪ ਸਿੰਘ ਅਤੇ ਉਸਦੇ ਸਾਥੀ ਪੁਲਿਸ ਵਾਲਿਆਂ ਨੇ ਜਸ਼ਨਪ੍ਰੀਤ ਦੇ ਵੱਡੇ ਭਰਾ ਮਾਨਵਜੀਤ ਸਿੰਘ ਢਿੱਲੋਂ ਨੂੰ ਜਲੰਧਰ ਦੇ ਥਾਣਾ ਡਵੀਜਨ ਨੰਬਰ ਇੱਕ ਵਿੱਚ ਪਹਿਲਾਂ ਉਸਨੂੰ ਜ਼ਲੀਲ ਕੀਤਾ ਗਿਆ ਬਾਅਦ ਵਿੱਚ ਉਸਦੀ ਕੁੱਟ ਮਾਰ ਅਤੇ ਪੱਗ ਉਤਾਰ ਕੇ ਉਸ ਨੂੰ ਹਵਾਲਾਤ ਵਿੱਚ ਦੇ ਦਿੱਤਾ ਗਿਆ, ਜਦ ਉਹ ਆਪਣੇ ਦੋਸਤ ਦੀ ਭੈਣ ਦੇ ਝਗੜੇ ਸੰਬੰਧੀ ਥਾਣੇ ਗਿਆ ਹੋਇਆ ਸੀ।

ਐਫ ਆਈ ਆਰ ਬਾਰੇ ਪੜ੍ਹੋ ਵੇਰਵਾ……….

One Comment

  1. Hello there! I know this is kinda off topic but
    I’d figured I’d ask. Would you be interested in trading links or maybe guest writing a blog
    article or vice-versa? My site goes over a lot
    of the same topics as yours and I feel we could greatly
    benefit from each other. If you are interested feel free to send me an email.
    I look forward to hearing from you! Awesome blog by
    the way!

    Also visit my web site mitolyn real reviews

Leave a Reply

Your email address will not be published.

Back to top button