Punjab

ਸੀਨੀਅਰ ਪੱਤਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ‘ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ‘ਤੇ SGPC ਖ਼ਫ਼ਾ,ਕਿਹਾ- ਮਾਫੀ ਮੰਗੋ

ਸੀਨੀਅਰ ਪੱਤਰਕਾਰ ਤਵਲੀਨ ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ‘ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਐੱਸਜੀਪੀਸੀ ਨੇ ਇਸ ਪੱਤਰਕਾਰ ਨੂੰ ਸਿੱਖ ਕੌਮ ਤੋਂ ਤੁਰੰਤ ਮਾਫ਼ੀ ਮੰਗਣ ਲਈ ਕਿਹਾ ਹੈ। ਕਮੇਟੀ ਨੇ ਦੋਸ਼ ਲਾਇਆ ਹੈ ਕਿ ਪੱਤਰਕਾਰ ਨੇ ਗੁਰੂ ਸਾਹਿਬ ਬਾਰੇ ਬੇਬੁਨਿਆਦ ਟਿੱਪਣੀ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ‘ਚ ਐੱਸਜੀਪੀਸੀ ਨੇ ਕਿਹਾ ਹੈ ਕਿ ਗੁਰੂ ਸਾਹਿਬ ਨੇ ਤਾਂ ਕਿਹਾ ਸੀ – ‘ਨਾ ਹਮ ਹਿੰਦੂ ਨ ਮੁਸਲਮਾਨ’, ਇਸ ਲਈ ਪੱਤਰਕਾਰ ਵੱਲੋਂ ਗੁਰੂ ਸਾਹਿਬ ਨੂੰ ਇੱਕ ਖ਼ਾਸ ਵਰਗ ਨਾਲ ਜ਼ਬਰਦਸਤੀ ਜੋੜਨ ਦੀ ਕੋਈ ਤੁਕ ਨਹੀਂ ਬਣਦੀ।

Back to top button