Jalandhar
ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੀ DA ਸਮੇਤ ਹੋਰ ਮੰਗਾਂ ਨੂੰ ਲੈ ਕੇ ਹੜਤਾਲ ਖ਼ਤਮ

Government employees in Punjab end strike over DA, other demands
ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ DA ਸਮੇਤ ਹੋਰ ਮੰਗਾਂ ਨੂੰ ਲੈ ਕੇ ਚੱਲ ਰਿਹਾ ਟਕਰਾਅ ਫਿਲਹਾਲ ਖ਼ਤਮ ਹੋ ਗਿਆ ਹੈ। ਅੱਜ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਦੀ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨ੍ਹਾ ਨਾਲ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ DA ਦੇ ਮਸਲੇ ਸਮੇਤ ਮੁਲਾਜ਼ਮਾਂ ਨਾਲ ਸਬੰਧਤ ਵੱਖ-ਵੱਖ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਮੁਲਾਜ਼ਮ ਜਥੇਬੰਦੀਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਮੁੜ ਆਮ ਵਾਂਗ ਹੋਣ ਦੀ ਉਮੀਦ ਹੈ।











