ਕਿਸਾਨਾਂ ਨੂੰ ਦਿੱਲੀ ਜਾਣ ਤੋਂ ਕਿਊਂ ਰੋਕਿਆ ਜਾ ਰਿਹਾ, HC ਨੇ ਬੈਰੀਕੇਡਿੰਗ ‘ਤੇ ਚੁੱਕੇ ਸਵਾਲ
ਪੰਜਾਬ ਹਰਿਆਣਾ ਹਾਈਕੋਰਟ ‘ਚ ਕਿਸਾਨਾਂ ਦੇ ਮਾਮਲੇ ਦੀ ਸੁਣਵਾਈ ਹੋਈ ਹੈ। ਅਦਾਲਤ ਨੇ ਹਰਿਆਣਾ ਸਰਕਾਰ ਤੋਂ ਰੋਕੀ ਸੜਕ ਬਾਰੇ ਜਵਾਬ ਮੰਗਿਆ ਹੈ। ਅਦਾਲਤ ਨੇ ਕਿਸਾਨਾਂ ਨੂੰ ਰੋਕਣ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਹੈ ਕਿ ਰੋਸ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਜਮਹੂਰੀ ਹੱਕ ਹੈ।
ਪੰਜਾਬ ਹਰਿਆਣਾ ਹਾਈਕੋਰਟ ‘ਚ ਕਿਸਾਨਾਂ ਦੇ ਮਾਮਲੇ ਦੀ ਸੁਣਵਾਈ ਹੋਈ ਹੈ। ਅਦਾਲਤ ਨੇ ਹਰਿਆਣਾ ਸਰਕਾਰ ਤੋਂ ਰੋਕੀ ਸੜਕ ਬਾਰੇ ਜਵਾਬ ਮੰਗਿਆ ਹੈ। ਅਦਾਲਤ ਨੇ ਕਿਸਾਨਾਂ ਨੂੰ ਰੋਕਣ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਹੈ ਕਿ ਰੋਸ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਜਮਹੂਰੀ ਹੱਕ ਹੈ, ਇਸ ਲਈ ਉਨ੍ਹਾਂ ਨੂੰ ਇਸ ਤੋਂ ਵਾਂਝਾ ਕਿਉਂ ਰੱਖਿਆ ਜਾ ਰਿਹਾ ਹੈ।
ਅਦਾਲਤ ਤੋਂ ਇਹ ਵੀ ਪੁੱਛਿਆ ਗਿਆ ਕਿ ਜਦੋਂ ਕਿਸਾਨ ਦਿੱਲੀ ਵਿੱਚ ਧਰਨਾ ਦੇਣ ਜਾ ਰਹੇ ਹਨ ਤਾਂ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਕਿਉਂ ਰੋਕਿਆ ਜਾ ਰਿਹਾ ਹੈ। ਕਿਸਾਨਾਂ ਨੂੰ ਰੋਕਣ ‘ਤੇ ਹਾਈਕੋਰਟ ਨੇ ਪੁੱਛਿਆ ਹੈ ਕਿ ਜੇਕਰ ਉਹ ਸ਼ਾਂਤੀ ਨਾਲ ਅੱਗੇ ਵਧ ਰਹੇ ਹਨ ਤਾਂ ਹਰਿਆਣਾ ਸਰਕਾਰ ਉਨ੍ਹਾਂ ਨੂੰ ਰਸਤੇ ‘ਚ ਕਿਉਂ ਰੋਕ ਰਹੀ ਹੈ।