Latest news

Glime India News

ਕਿਸਾਨਾਂ ਦੇ ਸੈਂਕੜੇ ਟਰੈਕਟਰ ਟਰਾਲੀਆਂ 26 ਜਨਵਰੀ ਦੀ ਪਰੇਡ ’ਚ ਹਿੱਸਾ ਲੈਣ ਲਈ ਦਿੱਲੀ ਰਵਾਨਾ

ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ 26 ਜਨਵਰੀ ਨੂੰ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਵਿਚ ਸ਼ਾਮਲ ਹੋਣ ਲਈ ਅੱਜ ਸਵੇਰੇ ਇੱਥੋਂ ਗੋਲਡਨ ਗੇਟ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਟਰੈਕਟਰ ਟਰਾਲੀਆਂ ਦਾ ਵੱਡਾ ਕਾਫ਼ਲਾ ਦਿੱਲੀ ਵਾਸਤੇ ਰਵਾਨਾ ਹੋਇਆ। ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਆਖਿਆ ਕਿ ਇਹ ਕਾਫ਼ਲਾ ਦਿੱਲੀ ਪੁੱਜ ਕੇ ਟਰੈਕਟਰ ਮਾਰਚ ਵਿਚ ਸ਼ਾਮਲ ਹੋਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਹਰਿਆਣਾ ਵਿੱਚ ਭਾਜਪਾ ਦੀ ਰੈਲੀ ਦਾ ਕਿਸਾਨਾਂ ਵੱਲੋਂ ਵਿਰੋਧ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਉੱਥੇ ਕੁਝ ਲੱਠਮਾਰਾਂ ਵੱਲੋਂ ਕਿਸਾਨ ਨੌਜਵਾਨਾਂ ਨੂੰ ਧਮਕਾਇਆ ਅਤੇ ਉਕਸਾਇਆ ਗਿਆ ਹੈ। ਕਿਸਾਨ ਸੰਘਰਸ਼ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ ਅਤੇ ਇਸੇ ਤਰ੍ਹਾਂ ਹੀ ਚੱਲਦਾ ਰਹੇਗਾ।