ਆਈ.ਏ.ਐਸ ਅਧਿਕਾਰੀ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਵਾਧੂ ਚਾਰਜ ਸੰਭਾਲ ਲਿਆ ਹੈ। ਉਹ ਸੁਰਭੀ ਮਲਿਕ, ਆਈਏਐਸ, ਡੀਸੀ ਲੁਧਿਆਣਾ ਦੇ ਛੁੱਟੀ ਦੇ ਸਮੇਂ ਦੌਰਾਨ ਲੁਧਿਆਣਾ ਪ੍ਰਸ਼ਾਸਨ ਦੀ ਅਗਵਾਈ ਕਰਨਗੇ।
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜੇ ਜਿੱਥੇ ਉਨ੍ਹਾਂ ਆਪਣਾ ਵਾਧੂ ਚਾਰਜ ਸੰਭਾਲ ਲਿਆ। ਉਨ੍ਹਾਂ ਦਾ ਲੁਧਿਆਣਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਸਣੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਐਸਡੀਐਮ ਵਿਕਾਸ ਹੀਰਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਅਤੇ ਹੋਰ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ।