
ਅਸੀਂ ਤੁਹਾਨੂੰ ਪੰਜਾਬੀ ਇੰਡਸਟਰੀ ਦੀ ਇੱਕ ਅਜਿਹੀ ਹੀ ਅਦਾਕਾਰਾ ਦੀ ਪੁਰਾਣੀ ਤਸਵੀਰ ਵਿਖਾਉਣ ਜਾ ਰਹੇ ਹਾਂ, ਜਿਸ ਨੇ ਪੰਜਾਬੀ ਇੰਡਸਟਰੀ ‘ਚ ਕੰਮ ਕੀਤਾ ਹੈ ।
ਇਸ ਦੇ ਨਾਲ-ਨਾਲ ਉਹ ਬਾਲੀਵੁੱਡ ਇੰਡਸਟਰੀ ‘ਚ ਵੀ ਕੰਮ ਕਰ ਚੁੱਕੀ ਹੈ ।ਪਰ ਉਹ ਆਪਣੇ ਸੱਭਿਆਚਾਰ ਨੂੰ ਕਦੇ ਵੀ ਨਹੀਂ ਭੁੱਲੀ ।ਅਸੀਂ ਗੱਲ ਕਰ ਰਹੇ ਹਾਂ ਅਦਾਕਾਰਾ ਅਤੇ ਮਾਡਲ ਸੋਨੀਆ ਮਾਨ (Sonia Mann) ਦੀ । ਜਿਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਬਚਪਨ ਦੀਆਂ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਦੇ ਲਈ ਖ਼ਾਸ ਸੁਨੇਹਾ ਵੀ ਸਾਂਝਾ ਕੀਤਾ ਹੈ । ਉਸ ਨੇ ਲਿਖਿਆ ‘ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹਾਂ ਕਿ ਮੇਰਾ ਬਚਪਨ ਇਸ ਮਾਹੌਲ ‘ਚ ਲੰਘਿਆ ।ਅੱਜ ਦੇ ਸਮੇਂ ‘ਚ ਆਪਾਂ ਲੋਕ ਇਹ ਮਹੌਲ ਆਪਣੇ ਬੱਚਿਆਂ ਨੂੰ ਨਹੀਂ ਦੇ ਪਾ ਰਹੇ । ਇਸ ਕਰਕੇ ਰਿਸ਼ਤਿਆਂ ਦੀ ਕਦਰ ਦਿਨੋਂ ਦਿਨ ਘੱਟਦੀ ਜਾ ਰਹੀ ਹੈ ਅਤੇ ਸਾਨੂੰ ਆਪਣੀਆਂ ਜੜ੍ਹਾਂ ਨਹੀਂ ਭੁਲਾਉਣੀਆਂ ਚਾਹੀਦੀਆਂ।
ਉਨ੍ਹਾਂ ‘ਚ ਹਮੇਸ਼ਾ ਪਾਣੀ ਪਾਉਂਦੇ ਰਹਿਣਾ ਚਾਹੀਦਾ ਹੈ । ਮੈਨੂੰ ਸਵਾਲ ਪੁੱਛੇ ਜਾਂਦੇ ਕਿ ਤੁਸੀਂ ਸਿਰ ‘ਤੇ ਚੁੰਨੀ ਰੱਖਦੇ ਹੋ ਸੂਟ ਪਾਉਂਦੇ ਹੋ। ਜਿਹੜਾ ਮੇਰਾ ਪਹਿਰਾਵਾ ਆ। ਮੇਰੀ ਕੋਸ਼ਿਸ਼ ਇਹੀ ਰਹਿੰਦੀ ਕਿ ਮੈਂ ਆਪਣਾ ਕਲਚਰ ਸੰਭਾਲ ਕੇ ਰੱਖਾਂ’ । ਦੱਸ ਦਈਏ ਕਿ ਸੋਨੀਆ ਮਾਨ ਬਤੌਰ ਮਾਡਲ ਕਈ ਪੰਜਾਬੀ ਗੀਤਾਂ ‘ਚ ਕੰਮ ਕਰ ਚੁੱਕੀ ਹੈ ।