India

IAS ਅਧਿਕਾਰੀ ਦੇ ਘਰ ‘ਤੇ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਬਾਰੀ

ਦੀਵਾਲੀ ਦੀ ਰਾਤ ਪੰਜਾਬ ਕੇਡਰ ਦੇ ਇਕ IAS ਅਧਿਕਾਰੀ ਦੇ ਘਰ ‘ਤੇ ਗੋਲੀ ਚਲਾਈ। ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 24 ਵਿਚ ਰਹਿਣ ਵਾਲੇ ਆਈਏਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੇ ਘਰ ਵਾਪਰੀ। ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਗੋਲੀ ਚਲਾਈ।

ਘਟਨਾ ਸਮੇਂ ਵਰਿੰਦਰ ਕੁਮਾਰ ਸ਼ਰਮਾ ਆਪਣੇ ਪੂਰੇ ਪਰਿਵਾਰ ਨਾਲ ਘਰ ‘ਚ ਮੌਜੂਦ ਸੀ। ਇਸ ਗੋਲੀਬਾਰੀ ਵਿਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਵਰਿੰਦਰ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤਾਇਨਾਤ ਹਨ ਅਤੇ ਇਨ੍ਹਾਂ ਦਿਨਾਂ ਵਿਚ ਉਨ੍ਹਾਂ ਦੀ ਤਾਇਨਾਤੀ ਚੰਡੀਗੜ੍ਹ ਵਿਚ ਹੈ।

ਜਾਣਕਾਰੀ ਅਨੁਸਾਰ ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੀਵਾਲੀ ਦੀ ਰਾਤ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ਪੂਜਾ ਕਰਨ ਮਗਰੋਂ ਪਰਿਵਾਰਕ ਮੈਂਬਰਾਂ ਨਾਲ ਬੈਠੇ ਸਨ। ਇਸ ਦੇ ਨਾਲ ਹੀ ਸੜਕ ਤੋਂ ਅਣਪਛਾਤੇ ਬਦਮਾਸ਼ਾਂ ਵੱਲੋਂ ਉਨ੍ਹਾਂ ਦੇ ਘਰ ‘ਤੇ ਗੋਲੀਬਾਰੀ ਕੀਤੀ ਗਈ।

Leave a Reply

Your email address will not be published.

Back to top button