ਆਈ.ਏ.ਐਸ ਨੀਲਿਮਾ ਦੇ ਕੇਸ ਵਿੱਚ ਨਵਾਂ ਮੋੜ ਸਾਹਮਣੇ ਆਇਆ ਹੈ। ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ, ਨੀਲਿਮਾ ਦੇ ਪਤੀ IAS ਅਮਿਤ ਕੁਮਾਰ ਦੇ ਵਲੋਂ ਸਰਕਾਰ ਨੂੰ ਚੁਣੌਤੀ ਦਿੰਦਿਆਂ ਹੋਇਆ 125 ਪਲਾਟਾਂ ਦੀ ਲਿਸਟ ਪੇਸ਼ ਕੀਤੀ ਹੈ ਅਤੇ ਲਿਸਟ ਪੇਸ਼ ਕਰਕੇ ਇਹ ਦੱਸਿਆ ਹੈ ਕਿ, ਉਸਦੀ ਪਤਨੀ ਨੀਲਿਮਾ ਤੋਂ ਇਲਾਵਾ ਉਸਦੇ ਨਾਮ ‘ਤੇ ਕੋਈ ਪਲਾਟ ਨਹੀਂ ਹੈ। ਇਸ ਤੋਂ ਇਲਾਵਾ, ਅਮਿਤ ਕੁਮਾਰ ਨੇ ਆਪਣੀ ਪਤਨੀ ‘ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਿਆ ਹੈ।
ਦੱਸ ਦਈਏ ਕਿ, ਕੁੱਝ ਦਿਨ ਪਹਿਲਾਂ ਪੰਜਾਬ ਵਿਜੀਲੈਂਸ ਵਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਆਈਏਐਸ ਅਧਿਕਾਰੀ ਨੀਲਿਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸਨ ਦੇ 10 ਸਰਕਾਰੀ ਅਧਿਕਾਰੀਆਂ ਕਰਮਚਾਰੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਸੀ।
ਜਿਸ ਤੋਂ ਬਾਅਦ ਪੰਜਾਬ ਦੇ ਵੱਡੇ ਪ੍ਰਸ਼ਾਸਕੀ ਅਧਿਕਾਰੀਆਂ ਦੇ ਖੇਮੇ ਵਿੱਚ ਇਕ ਤਰ੍ਹਾਂ ਨਾਲ ਭੂਚਾਲ ਆਇਆ ਹੋਇਆ ਹੈ। ਦੱਸਣਾ ਬਣਦਾ ਹੈ ਕਿ, ਆਪ ਸਰਕਾਰ ਨੇ ਇਸ ਸਾਲ ਮਾਰਚ ਵਿੱਚ ਸੂਬੇ ਦੀ ਸੱਤਾ ਸੰਭਾਲਣ ਮਗਰੋਂ ਆਈਏਐਸ ਅਧਿਕਾਰੀ ਨੀਲਿਮਾ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ ਅਤੇ ਇਹ ਕਿਸੇ ਆਈਏਐਸ ਅਧਿਕਾਰੀਆਂ ਖ਼ਿਲਾਫ਼ ਇਸ ਤਰ੍ਹਾਂ ਦਾ ਦੂਜਾ ਕੇਸ ਹੈ।