Punjab

IDFC ਬੈਂਕ ਦੇ ਮੈਨੇਜਰ ਨੂੰ ਵਿਜੀਲੈਂਸ ਨੇ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

The vigilance caught the manager of IDFC Bank taking a bribe of 40 thousand rupees

ਵਿਜੀਲੈਂਸ ਬਿਊਰੋ ਨੇ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਵਿਖੇ ਸਥਿਤ ਆਈ.ਡੀ.ਐਫ.ਸੀ. ਬੈਂਕ ਦੇ ਕੁਲੈਕਸ਼ਨ ਮੈਨੇਜਰ ਬਿਕਰਮਜੀਤ ਸਿੰਘ ਨੂੰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਕਰਮਜੀਤ ਨੂੰ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਲੁਧਿਆਣਾ ਨੂੰ ਦੱਸਿਆ ਕਿ ਉਸ ਨੇ ਬੈਂਕ ਤੋਂ ਕਰਜ਼ਾ ਲਿਆ ਸੀ। ਸਾਰੀ ਰਕਮ/ਕਿਸ਼ਤਾਂ ਅਦਾ ਕਰ ਕੇ ਖਾਤਾ ਬੰਦ ਕਰਵਾਉਣ ਲਈ ਉਕਤ ਕੁਲੈਕਸ਼ਨ ਮੈਨੇਜਰ ਨਾਲ ਸੰਪਰਕ ਕੀਤਾ। ਸਾਰੀ ਰਕਮ ਅਦਾ ਕਰ ਦਿੱਤੀ ਪਰ ਫਿਰ ਵੀ ਉਸ ਦਾ ਕਰਜ਼ੇ ਵਾਲਾ ਖਾਤਾ ਬੰਦ ਨਹੀਂ ਕੀਤਾ ਗਿਆ। ਫਿਰ ਉਕਤ ਕੁਲੈਕਸ਼ਨ ਮੈਨੇਜਰ ਨੇ ਬੈਂਕ ਦੇ ਸੀਨੀਅਰ ਅਧਿਕਾਰੀਆਂ ਤੋਂ ਇਹ ਖਾਤਾ ਬੰਦ ਕਰਵਾਉਣ ਬਦਲੇ ਉਸ ਤੋਂ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਰੇਂਜ ਲੁਧਿਆਣਾ ਦੀ ਟੀਮ ਨੇ ਉਕਤ ਕੁਲੈਕਸ਼ਨ ਮੈਨੇਜਰ ਨੂੰ ਗਿ੍ਰਫਤਾਰ ਕਰ ਲਿਆ।

Related Articles

Back to top button