
ਪੁਲਿਸ ਵਿੱਚ ਭਰਤੀ ਕਰਵਾਉਣ ਦੇ ਨਾਂ ‘ਤੇ ਨੌਜਵਾਨਾਂ ਤੋਂ ਲੱਖਾਂ ਰੁਪਏ ਠੱਗਣ ਵਾਲੀ ਨਕਲੀ ਮਹਿਲਾ ਜੱਜ ਤੇ ਉਸ ਦੇ DSP ਪਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਔਰਤ ਦਾ ਪਤੀ ਮਾਨਸਾ ਜੇਲ੍ਹ ਵਿੱਚ ਡਿਪਟੀ ਸੁਪਰਡੈਂਟ ਹੈ। ਮਹਿਲਾ ਨੌਜਵਾਨਾਂ ਨੂੰ ਪੁਲਿਸ ਦਾ ਡਰ ਦਿਖਾਉਂਦੀ ਸੀ। ਪੁਲਿਸ ਨੇ ਨਾਕਾਬੰਦੀ ਦੌਰਾਨ ਦੋਸ਼ੀਆਂ ਨੂੰ ਫੜਿਆ ਹੈ। ਦੋਸ਼ੀਆਂ ‘ਤੇ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
ਦੋਸ਼ੀਆਂ ਦੀ ਪਛਾਣ ਦੀਪ ਕਿਰਨ ਅਤੇ ਉਸ ਦੇ ਪਤੀ ਡਿਪਟੀ ਜੇਲ੍ਹ ਸੁਪਰਡੈਂਟ ਨਰਪਿੰਦਰ ਸਿੰਘ ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਸੁਖਦੇਵ ਸਿੰਘ ਅਤੇ ਲਖਵਿੰਦਰ ਸਿੰਘ ਵਾਸੀ ਸਾਹਨੇਵਾਲ ਅਤੇ ਮੰਡੀ ਗੋਬਿੰਦਗੜ੍ਹ ਦੇ ਨਾਂ ਸ਼ਾਮਲ ਹਨ।
ਦੋਸ਼ੀ ਦੀਪ ਕਿਰਨ ਅਤੇ ਨਰਪਿੰਦਰ ਸਿੰਘ ਦੋਵਾਂ ਨੇ ਦੂਜਾ ਵਿਆਹ ਕੀਤਾ ਹੈ। ਔਰਤ ਦੀ ਮੁਲਾਕਾਤ ਕਰੀਬ ਦੋ ਸਾਲ ਪਹਿਲਾਂ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਨਰਪਿੰਦਰ ਨਾਲ ਹੋਈ ਸੀ।