I.N.D.I.A ਗਠਜੋੜ ਦੀ ਚੌਥੀ ਮੀਟਿੰਗ ਵਿੱਚ 28 ਪਾਰਟੀਆਂ ਨੇ ਹਿੱਸਾ ਲਿਆ। ਮੀਟਿੰਗ ‘ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚਰਚਾ ਹੋਈ ਤਾਂ ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦੇ ਚਿਹਰੇ ਲਈ ਮਲਿਕਾਅਰਜੁਨ ਖੜਗੇ ਦੇ ਨਾਮ ਦਾ ਸੁਝਾਅ ਦਿੱਤਾ ।
ਇਸ ਦਾ ਅਰਵਿੰਦ ਕੇਜਰੀਵਾਲ ਨੇ ਸਮਰਥਨ ਕੀਤਾ। ਹਾਲਾਂਕਿ ਪ੍ਰਧਾਨ ਮੰਤਰੀ ਦੇ ਚਿਹਰੇ ਦੇ ਸਵਾਲ ‘ਤੇ ਯੂਪੀ ਦੇ ਸਾਬਕਾ ਸੀਐਮ ਅਖਿਲੇਸ਼ ਯਾਦਵ ਨੇ ਚੁੱਪ ਧਾਰੀ ਰੱਖੀ। । ਇਹ ਜਾਣਕਾਰੀ ਐਮਡੀਐਮਕੇ (ਮਾਰੂਮਾਲਾਰਚੀ ਦ੍ਰਵਿੜ ਮੁਨੇਤਰ ਕੜਗਮ) ਦੇ ਐਮਪੀ ਵਾਈਕੋ ਨੇ ਮੀਟਿੰਗ ਤੋਂ ਬਾਅਦ ਦਿੱਤੀ। INDIA Alliance
ਮੀਟਿੰਗ ਵਿੱਚ ਆਗੂਆਂ ਨੇ ਮੋਰਚੇ ਅੱਗੇ ਆਪਣੇ ਵਿਚਾਰ ਪੇਸ਼ ਕੀਤੇ। ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ ਜਾਂ ਲੋਕਾਂ ਦੇ ਹਿੱਤ ਵਿੱਚ ਮੁੱਦੇ ਉਠਾਉਣੇ ਪੈਣਗੇ। ਦੇਸ਼ ਭਰ ਵਿੱਚ ਘੱਟੋ-ਘੱਟ 8-10 ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਬੈਠਕ ‘ਚ ਕਾਂਗਰਸ ਨੇਤਾ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਪਾ ਨੇਤਾ ਅਖਿਲੇਸ਼ ਯਾਦਵ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਫਾਰੂਕ ਅਬਦੁੱਲਾ, ਉਮਰ ਅਬਦੁੱਲਾ, ਮਹਿਬੂਬਾ ਮੁਫਤੀ ਅਤੇ ਆਰਐਲਡੀ ਦੇ ਜਯੰਤ ਚੌਧਰੀ ਵੀ ਮੌਜੂਦ ਸਨ।