




ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਨੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫੈ਼ਸਲਾ ਕੇਂਦਰੀ ਗ੍ਰਹਿ ਵਿਭਾਗ ਵਲੋਂ ਲਿਆ ਗਿਆ ਹੈ। ਹਾਲਾਂਕਿ ਇਹ ਸੁਰੱਖਿਆ ਜਥੇਦਾਰ ਵਲੋਂ ਮੰਗੀ ਗਈ ਸੀ ਜਾਂ ਨਹੀਂ, ਫਿਲਹਾਲ ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਇਹ ਫ਼ੈਸਲਾ ਆਪਣੇ ਪੱਧਰ ‘ਤੇ ਲਿਆ ਹੈ।
ਦਰਅਸਲ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਜਥੇਦਾਰ ਤੋਂ ਅੱਧੀ ਸੁਰੱਖਿਆ ਵਾਪਸ ਲੈ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਸ ਦੀ ਪੂਰੀ ਸੁਰੱਖਿਆ ਵਾਪਸ ਭੇਜ ਦਿੱਤੀ ਸੀ ਅਤੇ ਆਖਿਆ ਸੀ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਸਕਿਓਰਿਟੀ ਦੀ ਜ਼ਰੂਰਤ ਨਹੀਂ ਹੈ ਸਿੱਖ ਨੌਜਵਾਨ ਹੀ ਉਨ੍ਹਾਂ ਦੀ ਸੁਰੱਖਿਆ ਲਈ ਕਾਫੀ ਹਨ। ਜਥੇਦਾਰ ਦੀ ਸੁਰੱਖਿਆ ਵਾਪਸ ਲੈਣ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਦੀ ਕਾਫੀ ਆਲੋਚਨਾ ਹੋਈ ਸੀ

