




ਨਕੋਦਰ ‘ਚ ਲੋਟੂ ਪਾਰਟੀਆਂ ਦੇ ਸੱਤਾ ਹਾਂਸਲ ਕਰਨ ਦੇ ਸੁਪਨੇ 10 ਮਾਰਚ ਨੂੰ ਹੋ ਜਾਣਗੇ ਚਕਨਾਚੂਰ- ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ
ਨਕੋਦਰ / SS CHAHAL
ਪੰਜਾਬ ਵਿਚ 20 ਫਰਵਰੀ ਨੂੰ ਅਕਾਲੀ ਬਸਪਾ ਗਠਜੋੜ ਦੇ ਹੱਕ ‘ਚ ਵੱਡੀ ਗਿਣਤੀ ‘ਚ ਵੋਟਰ ਨਿਤਰਦੇ ਹੋਏ 10 ਮਾਰਚ ਨੂੰ ਲੋਟੂ ਪਾਰਟੀਆਂ ਦੇ ਸੂਬੇ ‘ਚ ਸੱਤਾ ਹਾਸਲ ਕਰਨ ਦੇ ਸੁਪਨੇ ਚਕਨਾਚੂਰ ਕਰ ਦੇਣਗੇ।
ਕਿਉਂਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਜਨਤਾ ਨੇ ਸੰਤਾਪ ਹੀ ਭੋਗਿਆ ਹੈ ਅਤੇ ਆਮ ਆਦਮੀ ਪਾਰਟੀ ਜੋ ਝੂਠ ਦੇ ਸਹਾਰੇ ਸੱਤਾ ਹਾਸਲ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ।ਇਸ ਲਈ ਲੋਕਾਂ ਨੇ ਹੁਣ ਅਕਾਲੀ ਬਸਪਾ ਗਠਜੋੜ ਨੂੰ ਸੱਤਾ ‘ਚ ਲਿਆਉਣ ਦਾ ਮਨ ਬਣਾ ਲਿਆ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਨਕੋਦਰ ਤੋਂ ਅਕਾਲੀ ਬਸਪਾ ਦੇ ਉਮੀਦਵਾਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਵੱਖ ਵੱਖ ਮੀਟਿੰਗਾ ਦੌਰਾਨ ਵੱਡੀ ਗਿਣਤੀ ‘ਚ ਕਈ ਕੱਟੜ ਕਾਂਗਰਸੀ ਪਰਿਵਾਰਾਂ ਵਲੋਂ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਣ ਸਮੇਂ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।

