ਕਰਤਾਰਪੁਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ ਵੱਡੇ ਫਰਕ ਨਾਲ ਜਿੱਤ ਕੇ ਮਿਸਾਲ ਪੈਦਾ ਕਰਨਗੇ – ਜਥੇਦਾਰ ਭਤੀਜਾ / ਫਤਿਹ ਜਲਾਲ
ਕਰਤਾਰਪੁਰ / SS Chahal
ਪੰਜਾਬ ਵਿਧਾਨ ਸਭਾ ਚੋਣਾਂ ‘ਚ ਘੱਟ ਸਮਾਂ ਰਹਿ ਗਿਆ ਹੈ, ਇਸ ਦੌਰਾਨ ਹੀ ਕਰਤਾਰਪੁਰ ਤੋਂ ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਇਥੇ ਵੱਖ ਵੱਖ ਪਿੰਡਾਂ ਚ ‘ਚੋਣ ਪ੍ਰਚਾਰ ਕੀਤਾ ਗਿਆ |ਅਕਾਲੀ ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਹਲਕੇ ਵਿੱਚ ਚੋਣ ਪ੍ਰਚਾਰ ਦੌਰਾਨ ਸਮਰਥਕਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਰਤਾਰਪੁਰ ਦੇ ਸਰਕਲ ਪ੍ਰਧਾਨ ਗੁਰਿੰਦਰ ਸਿੰਘ ਭਤੀਜਾ ਅਤੇ ਸਰਕਲ ਸਦਰ ਦੇ ਪ੍ਰਧਾਨ ਭਗਵੰਤ ਸਿੰਘ ਫਤਿਹ ਜਲਾਲ ਨੇ ਦਸਿਆ ਕਿ ਅਕਾਲੀ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਵੱਡੇ ਫਰਕ ਨਾਲ ਜਿੱਤ ਹਾਸਲ ਕਰਕੇ ਮਿਸਾਲ ਪੈਦਾ ਕਰਨਗੇ , ਨਾਲ ਹੀ ਉਨਾਂ ਨੇ ਕਿਹਾ ਕਿ ਐਡਵੋਕੇਟ ਬਲਵਿੰਦਰ ਕੁਮਾਰ ਦੀ ਸਖਸ਼ੀਅਤ ਤੋਂ ਆਮ ਜਨਤਾ ਪ੍ਰਭਾਵਿਤ ਹੈ ਕਿਉਂਕਿ ਉਨ੍ਹਾ ਵਲੋਂ ਸਦਾ ਹੀ ਹਰ ਵਿਅਕਤੀ ਦੀ ਮਦਦ ਕਰਨ ਦੀ ਕੋਸ਼ਿਸ਼ ਕੀਤੀ ਹੈ।
ਉਨ੍ਹਾ ਨੇਤਾਵਾਂ ਵਲੋਂ ਹਲਕੇ ਦੇ ਵੱਖ ਵੱਖ ਇਲਾਕਿਆਂ ਵਿੱਚ ਘਰ-ਘਰ ਵੋਟਾਂ ਮੰਗੀਆਂ ਗਈਆਂ। ਹਲਕੇ ਦੇ ਵੋਟਰਾਂ ਨੇ ਕਰਤਾਰਪੁਰ ਦੇ ਸਰਕਲ ਪ੍ਰਧਾਨ ਗੁਰਿੰਦਰ ਸਿੰਘ ਭਤੀਜਾ ਅਤੇ ਸਰਕਲ ਸਦਰ ਦੇ ਪ੍ਰਧਾਨ ਭਗਵੰਤ ਸਿੰਘ ਫਤਿਹ ਜਲਾਲ ਨੂੰ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਵਲੋਂ 20 ਫਰਵਰੀ ਨੂੰ ਤਕੜੀ ਦਾ ਬਟਨ ਦਬਾ ਕੇ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਵੱਡੀ ਲੀਡ ਨਾਲ ਜਿੱਤ ਦੁਆਈ ਜਾਵੇਗੀ।

