




ਸ੍ਰੀ ਅਨੰਦਪੁਰ ਸਾਹਿਬ ਹੋਲੇ-ਮਹੱਲੇ ਮੌਕੇ ਜਾ ਰਹੇ 3 ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਲਗਭਗ ਇਕ-ਢੇਡ ਵਜੇ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਥਾਣਾ ਭੋਗਪੁਰ ਦੇ ਪਿੰਡ ਸੱਗਰਾਂਵਾਲੀ ਦੇ ਤਿੰਨ ਨੌਜਵਾਨਾਂ ਦੀ ਦਰਦਨਾਕ ਸੜਕ ਹਾਦਸੇ ਵਿੱਚ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕਾ ਦੀ ਪਛਾਣ ਹਰਪ੍ਰੀਤ ਸਿੰਘ (18) ਪੁੱਤਰ ਜੁਗਿੰਦਰ ਸਿੰਘ, ਲਵਪ੍ਰੀਤ ਸਿੰਘ (16) ਪੁੱਤਰ ਜੁਗਿੰਦਰ ਸਿੰਘ (ਦੋਵੇਂ ਸਕੇ ਭਰਾ) ਅਤੇ ਪ੍ਰਿੰਸਪ੍ਰੀਤ ਸਿੰਘ (17) ਪੁੱਤਰ ਗੁਰਮੀਤ ਸਿੰਘ ਦੇ ਰੂਪ ਵਿਚ ਹੋਈ ਹੈ। ਉਕਤ ਨੌਜਵਾਨ ਸਪਲੈਂਡਰ ਮੋਟਰਸਾਈਕਲ ਨੰਬਰ ਪੀ. ਬੀ. 08-3862 ‘ਤੇ ਆਪਣੇ ਪਿੰਡ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ‘ਤੇ ਜਾ ਰਹੇ ਸਨ ਕਿ ਨੂਰਪੁਰਬੇਦੀ ਰੋਡ ‘ਤੇ ਕਾਹਲਵਾਂ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਮੋਟਰਸਾਈਕਲ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਹੈ ਅਤੇ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਸਮੇਤ ਤਿੰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

