ਸੱਤਾ ਤਬਦੀਲੀ ਦਾ ਅਸਰ ਸਰਕਾਰੀ ਦਫ਼ਤਰਾਂ ਵਿੱਚ ਦੇਖਿਆ ਜਾ ਸਕਦਾ ਹੈ। ਜਲੰਧਰ ਨਗਰ ਨਿਗਮ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹੈ। ਹੁਣ ਨਿਗਮ ਨੇ ਦੁਕਾਨਾਂ ਨੂੰ ਸੀਲ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਨਿਗਮ ਅਧਿਕਾਰੀਆਂ ਨੇ ਸਪੋਰਟਸ ਮਾਰਕੀਟ ਵਿੱਚ ਦੁਕਾਨਾਂ ਨੂੰ ਸੀਲ ਕਰ ਦਿੱਤਾ ਸੀ ਅਤੇ ਹੁਣ ਨਿਗਮ ਨੇ ਅਗਲੀ ਕਾਰਵਾਈ ਸੰਜੇ ਗਾਂਧੀ ਮਾਰਕੀਟ ‘ਤੇ ਕੀਤੀ ਹੈ।
ਜਲੰਧਰ ਨਗਰ ਨਿਗਮ ਨੇ ਵੱਡੀ ਕਾਰਵਾਈ ਕਰਦੇ ਹੋਏ ਸੰਜੇ ਗਾਂਧੀ ਮਾਰਕੀਟ ਦੀਆਂ 21 ਦੁਕਾਨਾਂ ਨੂੰ ਸੀਲ ਕਰ ਦਿੱਤਾ ਹੈ। ਨਗਰ ਨਿਗਮ ਨੇ ਸ਼ਹਿਰ ਦੇ ਅਜਿਹੇ ਸਾਰੇ ਲੋਕਾਂ ਦੀ ਸੂਚੀ ਬਣਾ ਲਈ ਹੈ, ਜਿਨ੍ਹਾਂ ਨੇ ਨਿਗਮ ਤੋਂ ਦੁਕਾਨਾਂ ਲੈ ਕੇ ਆਪਣਾ ਕਾਰੋਬਾਰ ਕਰਨ ਦੀ ਬਜਾਏ, ਮੋਟੇ ਕਿਰਾਏ ‘ਤੇ ਦੁਕਾਨਾਂ ਹੋਰ ਲੋਕਾਂ ਨੂੰ ਦੇ ਦਿੱਤੀਆਂ ਹਨ।
ਨਿਗਮ ਦੇ ਅਧਿਕਾਰੀਆਂ ਨੇ ਹਾਲ ਹੀ ਵਿੱਚ ‘ਆਪ’ ਵਿਧਾਇਕਾਂ ਨਾਲ ਮੀਟਿੰਗ ਕਰਕੇ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਕਸ਼ਨ ਮੋਡ ਵਿੱਚ ਆਉਂਦੇ ਹੋਏ ਨਗਰ ਨਿਗਮ ਦੇ ਅਧਿਕਾਰੀਆਂ ਨੇ ਸਭ ਤੋਂ ਪਹਿਲਾਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਸੀਲਿੰਗ ਦਾ ਕੰਮ ਸ਼ੁਰੂ ਕੀਤਾ। ਸੀਲ ਕਰਨ ਤੋਂ ਬਾਅਦ ਨਿਗਮ ਦੇ ਅਧਿਕਾਰੀਆਂ ਵੱਲੋਂ ਚਿਪਕਾਏ ਗਏ ਨੋਟਿਸ ਅਨੁਸਾਰ ਇਮਾਰਤ ਦੀ ਉਸਾਰੀ ਨਕਸ਼ੇ ਅਨੁਸਾਰ ਨਹੀਂ ਕੀਤੀ ਗਈ।

