Advertisement





ਆਦਮਪੁਰ ਦੇ ਪਿੰਡ ਕਾਲਰਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਦਾ ਰਹਿਣ ਵਾਲਾ 30 ਸਾਲਾ ਨੌਜਵਾਨ ਸਾਬੂ ਪਰਹਾਰ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ’ਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਉਸ ਦੀ ਮੌਤ ਹੋ ਗਈ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਉਹ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਕੈਲੀਫੋਰਨੀਆ ਆ ਰਿਹਾ ਸੀ ਕਿ ਰਾਹ ਵਿੱਚ ਉਸ ਦਾ ਐਕਸੀਡੈਂਟ ਹੋ ਗਿਆ, ਜਿਸ ਵਿੱਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
Advertisement

