ਚੰਡੀਗੜ੍ਹ/ INA
ਮੁੱਖ ਮੰਤਰੀ ਭਗਵੰਤ ਮਾਨ ਦੇ ਪਹਿਲੇ ਜਨਤਾ ਦਰਬਾਰ ਪ੍ਰੋਗਰਾਮ ਦੌਰਾਨ ਅੱਜ ਕਾਫੀ ਹੰਗਾਮਾ ਹੋਇਆ। ਭੀੜ ਨੂੰ ਦੇਖ ਕੇ ਪੁਲਿਸ ਵਾਲਿਆਂ ਦੇ ਹੱਥ ਪੈਰ ਫੁੱਲ ਗਏ। ਜਿਸ ਕਾਰਨ ਪੁਲੀਸ ਨੇ ਲੋਕਾਂ ਨੂੰ ਮੁੱਖ ਮੰਤਰੀ ਨੂੰ ਮਿਲਣ ਨਹੀਂ ਦਿੱਤਾ। ਇੱਥੇ ਪੰਜਾਬ ਭਵਨ ਵਿੱਚ ਲੋਕ ਇਕੱਠੇ ਹੋ ਗਏ ਸਨ ਪਰ ਭੀੜ ਨੂੰ ਦੇਖਦਿਆਂ ਪੁਲੀਸ ਨੇ ਲੋਕਾਂ ਨੂੰ ਰੋਕ ਲਿਆ।
ਇਸ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ।ਇਹ ਲੋਕ ਮੁੱਖ ਮੰਤਰੀ ਨੂੰ ਨਹੀਂ ਮਿਲ ਸਕੇ। ਇਸ ਦੌਰਾਨ ਲੋਕਾਂ ਨੇ ਪੰਜਾਬ ਭਵਨ ਦੇ ਸਾਹਮਣੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
Advertisement

