ਪੰਜਾਬ ਰੋਡਵੇਜ਼ ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਚੱਕਾ ਜਾਮ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਨੇ ਡਿਪੂਆਂ ਵਿੱਚ ਬੱਸਾਂ ਖੜ੍ਹੀਆਂ ਕਰ ਦਿੱਤੀਆਂ ਹਨ। ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ, ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਤੇ ਅਧਿਕਾਰੀਆਂ ਵੱਲੋਂ ਨੌਕਰੀ ਤੋਂ ਲਾਂਭੇ ਕੀਤੇ ਗਏ ਮੁਲਾਜ਼ਮ ਸਾਥੀਆਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਟਰਾਂਸਪੋਰਟ ਮੁਲਾਜ਼ਮਾਂ ਨੇ ਵੱਡਾ ਕਦਮ ਚੁੱਕਿਆ ਹੈ।
Advertisement

