ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਮਾਲਵਿੰਦਰ ਸਿੰਘ ਕੰਗ (Malvinder Singh Kang) ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਕਹਿੰਦੇ ਸਨ ਕਿ ਜੇਕਰ ਮੁੱਖ ਮੰਤਰੀ ਮਾਨ ਉਨ੍ਹਾਂ ਕੋਲੋਂ ਭ੍ਰਿਸ਼ਟਾਚਾਰੀਆਂ ਦੇ ਨਾਂਅ ਮੰਗਣਗੇ ਤਾਂ ਉਹ ਜ਼ਰੂਰ ਦੇਣਗੇ ਤਾਂ ਹੁਣ ਉਹ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਅਪੀਲ ਕਰਦੇ ਹਨ ਕਿ ਪਿਛਲੀ ਸਰਕਾਰ ਦੌਰਾਨ ਜਿਹੜੇ ਮੰਤਰੀਆਂ ਅਤੇ ਵਿਧਾਇਕਾਂ ਨੇ ਭ੍ਰਿਸ਼ਟਾਚਾਰ ਕੀਤਾ ਹੈ, ਉਨ੍ਹਾਂ ਦੇ ਨਾਂਅ ਉਜਾਗਰ ਕਰਕੇ ਪੰਜਾਬ ਦੇ ਭਲੇ ਵਿੱਚ ਯੋਗਦਾਨ ਪਾਓ।
ਕੰਗ ਵੱਲੋਂ ਪ੍ਰੈਸ ਕਾਨਫਰੰਸ ਵਿੱਚ ਕਿਹਾ ਗਿਆ ਕਿ ਮੁੱਖ ਮੰਤਰੀ ਵੱਲੋਂ ਜਿਹੜੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਹੈ, ਉਸ ਤਹਿਤ ਜੋ ਪਿਛਲੀ ਸਰਕਾਰ ਸਮੇਂ ਘਪਲੇ ਹੋਏ ਹਨ ਉਨ੍ਹਾਂ ਦੇ ਸਬੂਤ ਅਤੇ ਦਸਤਾਵੇਜ਼ ਪੰਜਾਬ ਪੁਲਿਸ ਨੂੰ ਦਿਓ ਅਤੇ ਜੇਕਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਵਿਰੁੱਧ ਐਕਸ਼ਨ ਨਹੀਂ ਲੈਂਦੇ ਤਾਂ ਆਮ ਆਦਮੀ ਪਾਰਟੀ ਜਵਾਬਦੇਹ ਹੋਵੇਗੀ।

