ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (PIMS) ਦੀ 37ਵੀਂ ਗਵਰਨਿੰਗ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ CM ਭਗਵੰਤ ਮਾਨ ਸਣੇ ਕਈ ਸੀਨੀਅਰ ਅਧਿਕਾਰੀ ਸ਼ਾਮਿਲ ਸਨ। ਇਸ ਮੀਟਿੰਗ ਵਿੱਚ CM ਮਾਨ ਨੇ ਕਰ ਦਾਤਿਆਂ ਦੇ ਪੈਸੇ ਨੂੰ ਖ਼ੁਰਦ-ਬੁਰਦ ਕਰਨ ਦੇ ਨਾਲ-ਨਾਲ ਉਨ੍ਹਾਂ ਹੋਰ ਖ਼ਾਮੀਆਂ ਦਾ ਪਤਾ ਲਾਉਣ ਲਈ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ।
Bhagwant Mann meeting
ਇਸ ਸਬੰਧੀ ਸੀਐੱਮ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡਲ ‘ਤੇ ਟਵੀਟ ਕਰਦਿਆਂ ਲਿਖਿਆ, “PIMS (ਪੰਜਾਬ ਇੰਸਟੀਚਿਊਟ ਆੱਫ਼ ਮੈਡੀਕਲ ਸਾਇੰਸਜ਼) ਦੀ 37ਵੀਂ ਗਵਰਨਿੰਗ ਬਾਡੀ ਮੀਟਿੰਗ ਕੀਤੀ। ਜਾਣ ਕੇ ਹੈਰਾਨੀ ਹੋਈ ਕਿ ਪਿਛਲੀ ਸਰਕਾਰ ਨੇ 6 ਸਾਲਾਂ ਵਿੱਚ ਇੱਕ ਵੀ ਮੀਟਿੰਗ ਨਹੀਂ ਕੀਤੀ, ਕਈ ਘਪਲੇ ਵੀ ਸਾਹਮਣੇ ਆਏ ਹਨ। ਇਸ ਦੀ ਅਸੀਂ ਜਾਂਚ ਕਰਨ ਜਾ ਰਹੇ ਹਾਂ। ਲੋਕਾਂ ਦੇ ਟੈਕਸ ਦੇ ਪੈਸੇ ਦਾ ਪੂਰਾ ਹਿਸਾਬ ਲਿਆ ਜਾਵੇਗਾ।

