




ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜੁੰਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਜੋ ਕਿ ਸ੍ਰੀ ਮੁਕਤਸਰ ਸਾਹਿਬ ਦਾ ਵਸਨੀਕ ਹੈ ਅਤੇ 2017 ਵਿੱਚ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਗਿਆ ਸੀ, ਲਾਰੈਂਸ ਬਿਸ਼ਨੋਈ ਗਰੋਹ ਦਾ ਸਰਗਰਮ ਮੈਂਬਰ ਹੈ।
ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਖਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਹੈ, ਜਿਸ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਸੀ। ਪੁਲਿਸ ਸੂਤਰਾਂ ਅਨੁਸਾਰ ਗੋਲਡੀ ਬਰਾੜ ਜੇਲ੍ਹ ‘ਚ ਬੰਦ ਲਾਰੈਂਸ ਬਿਸ਼ਨੋਈ ਗਿਰੋਹ ਦਾ ਸਰਗਰਮ ਮੈਂਬਰ ਹੈ।
ਪੰਜਾਬ ਪੁਲਿਸ ਸੂਤਰਾਂ ਅਨੁਸਾਰ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੀ ਭਾਲ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਹੀ ਜਾਰੀ ਸੀ। ਪੁਲਿਸ ਅਨੁਸਾਰ 19 ਮਈ ਨੂੰ ਉਸ ਵੱਲੋਂ ਰੈਡ ਕਾਰਨਰ ਦੀ ਮੰਗ ਕੀਤੀ ਗਈ ਸੀ ਪਰੰਤੂ ਸੀਬੀਆਈ ਨੇ ਰੈਡ ਕਾਰਨਰ ਨੋਟਿਸ ਜਾਰੀ ਕਰਨ ਵਿੱਚ ਦੇਰੀ ਕਰ ਦਿੱਤੀ। ਪੁਲਿਸ ਸੂਤਰਾਂ ਅਨੁਸਾਰ ਜੇਕਰ ਸੀਬੀਆਈ ਇਹ ਦੇਰੀ ਨਾ ਕਰਦੀ ਤਾਂ ਸ਼ਾਇਦ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਵਾਰਦਾਤ ਨੂੰ ਰੋਕਿਆ ਜਾ ਸਕਦਾ ਸੀ।

