EducationJalandharPunjab

ਵੱਡੀ ਖ਼ਬਰ: Lovely ਪ੍ਰੋਫੈਸ਼ਨਲ University ‘ਚ ਵਿਦਿਆਰਥੀ ਦੀ ਖ਼ੁਦਕੁਸ਼ੀ ਮਾਮਲੇ ‘ਚ ਆਇਆ ਨਵਾਂ ਮੋੜ, ਪ੍ਰੋਫ਼ੈਸਰ ‘ਤੇ ਲਾਏ ਗੰਭੀਰ ਦੋਸ਼

ਯੂਨੀਵਰਸਿਟੀ ‘ਚ 10 ਦਿਨਾਂ ਵਿਚ ਖੁਦਕੁਸ਼ੀ ਨਾਲ ਦੂਜੀ ਮੌਤ, 3 ਸਾਲਾਂ ‘ਚ ਦਰਜਨ ਤੋਂ ਵੱਧ ਖੁਦਕੁਸ਼ੀਆਂ

ਯੂਨੀਵਰਸਿਟੀ ਵਿੱਚ ਕੇਰਲ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਇਸ ਨੂੰ ਲੈ ਕੇ ਦੇ ਹੋਸਟਲ ਦੇ ਬਾਹਰ ਦੇਰ ਰਾਤ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਿਹਾ। ਪਿਛਲੇ ਦਸ ਦਿਨਾਂ ਵਿੱਚ ਖੁਦਕੁਸ਼ੀ ਦਾ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ ਹਰਿਆਣਾ ਦੀ ਇਸ ਪ੍ਰਾਈਵੇਟ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਨੇ ਰੇਲਵੇ ਟਰੈਕ ‘ਤੇ ਸਿਰ ਰੱਖ ਕੇ ਖੁਦਕੁਸ਼ੀ ਕਰ ਲਈ ਸੀ। ਜੇਕਰ ਅਸੀਂ 2017 ਤੋਂ 2019 ਦੇ ਵਿਚਕਾਰ ਭਾਵ ਕੋਰੋਨਾ ਮਹਾਮਾਰੀ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਇਸ ਪ੍ਰਾਈਵੇਟ ਯੂਨੀਵਰਸਿਟੀ ਦੇ ਦਰਜਨ ਭਰ ਵਿਦਿਆਰਥੀ ਖੁਦਕੁਸ਼ੀ ਕਰ ਚੁੱਕੇ ਹਨ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਇਹ ਸਾਰੇ ਵਿਦਿਆਰਥੀ ਮਾਨਸਿਕ ਤਣਾਅ ਵਿੱਚ ਸਨ।

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਅੰਦਰ ਕੱਲ੍ਹ ਇੱਕ ਫਸਟ ਈਅਰ ਦੇ ਵਿਦਿਆਰਥੀਆਂ ਵੱਲੋਂ ਦੇਰ ਸ਼ਾਮ ਯੂਨੀਵਰਸਿਟੀ ਦੇ ਹੋਸਟਲ ਅੰਦਰ ਵਿਦਿਆਰਥੀਆਂ ਨੇ ਖੁਦਕੁਸ਼ੀ ਕਰ ਲਈ ਗਈ, ਜਿਸ ਤੋਂ ਬਾਅਦ ਪੁਲਿਸ ਨੇ ਉਸ ਵੇਲੇ ਤਾਂ ਵਿਦਿਆਰਥੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਉਸ ਦੇ ਕਮਰੇ ਨੂੰ ਸੀਲ ਕਰ ਦਿੱਤਾ, ਪਰ ਕਰੀਬ ਅੱਧੀ ਰਾਤ ਇਸ ਗੱਲ ਨੂੰ ਲੈ ਕੇ ਵਿਦਿਆਰਥੀ ਯੂਨੀਵਰਸਿਟੀ ਦੀਆਂ ਸੜਕਾਂ ਉੱਤੇ ਉਤਰ ਆਏ ਅਤੇ ਹੰਗਾਮਾ ਸ਼ੁਰੂ ਕਰ ਦਿੱਤਾ। ਮਿ੍ਤਕ ਵਿਦਿਆਰਥੀ ਅਗਨ ਬੀਐੱਚ-4 ਹੋਸਟਲ ਦੇ ਕਮਰਾ ਨੰ. 304 ‘ਚ ਰਹਿ ਰਿਹਾ ਸੀ। ਪੁਲਿਸ ਨੇ ਲਾਸ਼ ਕੱਢ ਕੇ ਕਮਰਾ ਸੀਲ ਕਰ ਦਿੱਤਾ ਹੈ ਤੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਮਿ੍ਤਕ ਵਿਦਿਆਰਥੀ ਦੱਖਣੀ ਭਾਰਤੀ ਮੂਲ ਦਾ ਦੱਸਿਆ ਜਾ ਰਿਹਾ ਹੈ ਜੋ ਸੀਐੱਸਸੀ ਦਾ ਵਿਦਿਆਰਥੀ ਸੀ।

ਯੂਨੀਵਰਸਿਟੀ ਦੇ ਵਿਦਿਆਰਥੀ ਦੀ ਖ਼ੁਦਕੁਸ਼ੀ ਮਾਮਲੇ ‘ਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਉਸਦਾ ਲਿਖਿਆ ਇਕ ਖ਼ੁਦਕੁਸ਼ੀ ਨੋਟ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ ਗਿਆ, ਜਿਸ ਵਿਚ ਉਕਤ ਵਿਦਿਆਰਥੀ ਯੂਨੀਵਰਸਿਟੀ ਦੇ ਇਕ ਪ੍ਰੋਫੈਸਰ ਨੂੰ ਇਸ ਖ਼ੁਦਕੁਸ਼ੀ ਲਈ ਜ਼ਿੰਮੇਵਾਰ ਠਹਿਰਾ ਰਿਹਾ ਹੈ

ਜਦਕਿ ਡੀਐਸਪੀ ਫਗਵਾੜਾ ਜਸਪ੍ਰੀਤ ਸਿੰਘ ਨੇ ਮੀਡੀਆ ਨੂੰ ਦੱਸਿਆ ਹੈ ਕਿ ਮ੍ਰਿਤਕ ਵਿਦਿਆਰਥੀ ਨੇ ਆਪਣੇ ਕੁਝ ਨਿੱਜੀ ਕਾਰਨਾਂ ਕਰਕੇ ਇਹ ਕਦਮ ਚੁੱਕਿਆ ਹੈ। ਹਾਲਾਂਕਿ ਇਹ ਖ਼ੁਦਕੁਸ਼ੀ ਨੋਟ ਪਾੜ ਕੇ ਜੋੜਿਆ ਹੋਇਆ ਹੈ। ਇਹ ਸਭ ਕੁਝ ਹੁਣ ਜਾਂਚ ਦਾ ਵਿਸ਼ਾ ਹੈ ਤੇ ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ।

ਸੈਂਕੜਿਆਂ ਦੀ ਗਿਣਤੀ ਵਿੱਚ ਵਿਦਿਆਰਥੀ ਆਪਣੇ ਹੋਸਟਲ ਤੋਂ ਬਾਹਰ ਨਿਕਲ ਕੇ ਸੜਕਾਂ ਉੱਤੇ ਇਕੱਠੇ ਹੋ ਗਏ, ਜਿਸ ਤੋਂ ਬਾਅਦ ਯੂਨੀਵਰਸਿਟੀ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਵੱਲੋਂ ਮੌਕੇ ਉੱਤੇ ਪਹੁੰਚ ਕੇ ਹਲਕਾ ਲਾਠੀਚਾਰਜ ਕਰ ਇਨ੍ਹਾਂ ਵਿਦਿਆਰਥੀਆਂ ਨੂੰ ਹੋਸਟਲਾਂ ਦੇ ਕਮਰਿਆਂ ਵਿੱਚ ਭੇਜਿਆ ਗਿਆ। ਇਸ ਦੌਰਾਨ ਮੀਡੀਆ ਨੂੰ ਯੂਨੀਵਰਸਿਟੀ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ।

ਫਗਵਾੜਾ ਦੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਦੇ ਅੰਦਰ ਇੱਕ ਵਿਦਿਆਰਥੀ ਦੀ ਮੌਤ ਤੋਂ ਬਾਅਦ ਬਾਕੀ ਵਿਦਿਆਰਥੀਆਂ ਵੱਲੋਂ ਹੰਗਾਮਾ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਪੂਰੀ ਸਥਿਤੀ ਨੂੰ ਕਾਬੂ ਵਿੱਚ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਹ ਸਾਰਾ ਹੰਗਾਮਾ ਯੂਨੀਵਰਸਿਟੀ ਦੇ ਅੰਦਰ ਇੱਕ ਫਸਟ ਈਅਰ ਦੇ ਵਿਦਿਆਰਥੀ ਦੀ ਮੌਤ ਤੋਂ ਬਾਅਦ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਵਿਦਿਆਰਥੀ ਦੇ ਕਮਰੇ ਵਿੱਚੋਂ ਉਨ੍ਹਾਂ ਨੂੰ ਇਕ ਸੁਸਾਈਡ ਨੋਟ ਵੀ ਮਿਲਿਆ ਹੈ ਜਿਸ ਵਿੱਚ ਉਸ ਨੇ ਖੁਦਕੁਸ਼ੀ ਦੇ ਕਾਰਨ ਲਿਖੇ ਹਨ। ਫਿਲਹਾਲ ਉਸ ਵਿਦਿਆਰਥੀ ਦੇ ਘਰਦਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਘਰਦਿਆਂ ਦੇ ਬਿਆਨਾਂ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਯੂਨੀਵਰਸਿਟੀ ਨੇ ਬਿਆਨ ਜਾਰੀ ਕੀਤਾ ਹੈ

ਇਸ ਦੇ ਨਾਲ ਹੀ ਯੂਨੀਵਰਸਿਟੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਵਿਦਿਆਰਥੀ ਦੀ ਖੁਦਕੁਸ਼ੀ ‘ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਢਲੀ ਜਾਂਚ ਅਤੇ ਸੁਸਾਈਡ ਨੋਟ ਤੋਂ ਲੱਗਦਾ ਹੈ ਕਿ ਮ੍ਰਿਤਕ ਵਿਦਿਆਰਥੀ ਨੇ ਨਿੱਜੀ ਕਾਰਨਾਂ ਕਰਕੇ ਖੁਦਕੁਸ਼ੀ ਕੀਤੀ ਹੈ।

One Comment

Leave a Reply

Your email address will not be published.

Back to top button