Latest news

Glime India News

ਵਿਧਾਨ ਸਭਾ ‘ਚ ਭਾਰੀ ਹੰਗਾਮੇ, ਮਜੀਠੀਆ ਤੇ ਹਰਮਿੰਦਰ ਗਿੱਲ ਆਪਸ ‘ਚ ਭਿੜ ਪਏ

ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਦੂਜਾ ਦਿਨ ਹੈ। ਪਹਿਲੇ ਦਿਨ ਭਾਰੀ ਹੰਗਾਮੇ ਨਾਲ ਸ਼ੁਰੂ ਹੋਏ ਸੈਸ਼ਨ ਵਿੱਚ ਅੱਜ ਤੂੰ-ਤੂੰ, ਮੈਂ-ਮੈਂ ਵਾਲਾ ਮਾਹੌਲ ਬਣ ਗਿਆ। ਦਰਅਸਲ ਪੱਟੀ ਤੋਂ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਤੇ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਨੂੰ ਆਪਸ ਵਿੱਚ ਭਿੜ ਪਏ।

ਇਹ ਝਗੜਾ ਉਦੋਂ ਸ਼ੁਰੂ ਹੋਇਆ ਜਦੋਂ ਗਿੱਲ ਨੇ ਸਾਕਾ ਨਨਕਾਣਾ ਦੇ ਕਤਲੇਆਮ ਦੌਰਾਨ ਸੁੰਦਰ ਸਿੰਘ ਮਜੀਠੀਆ ਵੱਲੋਂ ਮਹੰਤ ਨਰਾਇਣ ਦਾਸ ਨੂੰ ਕਥਿਤ ਤੌਰ ‘ਤੇ ਹਮਾਇਤ ਦੇਣ ਦਾ ਮੁੱਦਾ ਉਠਾਇਆ। ਇਸ ਤੇ ਉਲਟ ਵਾਰ ਕਰਦੇ ਹੋਏ ਮਜੀਠੀਆ ਨੇ ਗਿੱਲ ਤੇ ਇਲਜ਼ਾਮ ਲਾਏ ਕਿ ਉਸ ਦੇ ਪੁਲਿਸ ਅਫ਼ਸਰ ਅਜੀਤ ਸਿੰਘ ਸੰਧੂ ਨਾਲ ਸਬੰਧ ਰਹੇ ਹਨ