MLA ਪਰਗਟ ਸਿੰਘ ‘ਤੇ MLA ਸੁਖਵਿੰਦਰ ਕੋਟਲੀ ਸਮੇਤ 15 ਕਾਂਗਰਸੀ ਆਗੂਆਂ ਖ਼ਿਲਾਫ਼ FIR ਦਰਜ
FIR filed against 15 Congress leaders including MLA Sukhwinder Kotli on MLA Pargat Singh


ਜਲੰਧਰ ‘ਚ ਕਾਂਗਰਸ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਜਲੰਧਰ ਦੇ ਦੋ ਕਾਂਗਰਸੀ ਵਿਧਾਇਕਾਂ ਸਮੇਤ 15 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਅਤੇ ਆਦਮਪੁਰ ਹਲਕਾ ਵਿਧਾਇਕ ਸੁਖਵਿੰਦਰ ਕੋਟਲੀ ਸਮੇਤ 15 ਕਾਂਗਰਸੀ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਦੱਸ ਦੇਈਏ ਕਿ ਇਹ ਐਫਆਈਆਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦੇ ਬਾਹਰ ਧਰਨੇ ਦੇ ਸਬੰਧ ਵਿੱਚ ਦਰਜ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਅੱਜ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਪੁੱਜੇ ਸਨ।
ਇਸ ਦੌਰਾਨ ਕਾਂਗਰਸੀ ਵਿਧਾਇਕਾਂ ਤੇ ਆਗੂਆਂ ਦੀ ਪੁਲੀਸ ਨਾਲ ਝੜਪ ਹੋ ਗਈ। ਇਸ ਝੜਪ ਦੌਰਾਨ ਪੁਲਿਸ ਮੁਲਾਜ਼ਮਾਂ ਦੀ ਵਰਦੀ ਪਾੜ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਵਿਧਾਇਕ ਪਰਗਟ ਸਿੰਘ ਅਤੇ ਸੁਖਵਿੰਦਰ ਕੋਟਲੀ ਸਮੇਤ 15 ਆਗੂਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
