Punjab

ਵਿਜੀਲੈਂਸ ਵੱਲੋਂ 5 ਲੱਖ ਦੀ ਰਿਸ਼ਵਤ ਲੈਂਦਾ ETO ‘ਤੇ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਕਰ ਤੇ ਆਬਕਾਰੀ ਅਫਸਰ (ਈ.ਟੀ.ਓ.) ਸੰਦੀਪ ਸਿੰਘ ਅਤੇ ਆਬਕਾਰੀ ਤੇ ਕਰ ਇੰਸਪੈਕਟਰ ਵਿਸ਼ਾਲ ਸ਼ਰਮਾ ਨੂੰ 5,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਲੁਧਿਆਣਾ ਦੇ ਜੀ. ਐੱਸ. ਟੀ ਵਿੰਗ ਵਿੱਚ ਤਾਇਨਾਤ ਮੁਲਜ਼ਮਾਂ ਨੂੰ ਰਵਿੰਦਰ ਕੁਮਾਰ ਵਾਸੀ ਸਰਾਭਾ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਆਬਕਾਰੀ ਅਧਿਕਾਰੀ ਵਿਭਾਗ ਵੱਲੋਂ ਕੀਤੇ ਸਰਵੇਖਣ ਦੌਰਾਨ ਉਸ ਦੀ ਫਰਮ ਨੂੰ ਲਗਾਇਆ ਗਿਆ ਜੁਰਮਾਨਾ ਰੱਦ (ਰਾਈਟ ਆਫ) ਕਰਨ ਬਦਲੇ 15 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਇਹ ਸੌਦਾ ਅਸਫਲ ਰਿਹਾ। 12 ਲੱਖ ਰੁਪਏ ਲਈ ਤੈਅ ਕੀਤਾ ਗਿਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਆਬਕਾਰੀ ਅਧਿਕਾਰੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 5,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Back to top button