
ਸ਼੍ਰੋਮਣੀ ਅਕਾਲੀ ਦਲ ‘ਅੰਮ੍ਰਿਤਸਰ’ ਦੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਉਨ੍ਹਾਂ ਅਤੇ ਉਨ੍ਹਾਂ ਦੇ ਪਿਤਾ ਉਤੇ ਝੂਠੇ ਦੋਸ਼ ਲਗਾਉਣ ਦੇ ਦੋਸ਼ ਹੇਠ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।
ਇਮਾਨ ਸਿੰਘ ਮਾਨ ਨੇ ਐਡਵੋਕੇਟ ਏਐਸ ਸੁਖੀਜਾ ਰਾਹੀਂ ਭਾਰਤੀ ਦੰਡਾਵਲੀ ਦੀ ਧਾਰਾ 499, 500 ਅਤੇ 120ਬੀ ਤਹਿਤ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਮੁੱਖ ਮੰਤਰੀ ਤੇ ਮੰਤਰੀ ਨੇ ਮੁਹਾਲੀ ਦੀ ਮਾਜਰੀ ਤਹਿਸੀਲ ਦੀ 125 ਏਕੜ ਪੰਚਾਇਤੀ ਜ਼ਮੀਨ ਹੜੱਪਣ ਦੇ ਝੂਠੇ ਦੋਸ਼ ਲਾਏ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਨਵੰਬਰ ਨੂੰ ਹੋਵੇਗੀ।
ਇਮਾਨ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਕਰਕੇ ਆਗੂਆਂ ਨੇ ਸਿੱਧੇ ਤੌਰ ‘ਤੇ ਉਨ੍ਹਾਂ ਅਤੇ ਉਨ੍ਹਾਂ ਦੇ ਪਿਤਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਸਾਖ ਅਤੇ ਸ਼ਖਸੀਅਤ ‘ਤੇ ਹਮਲਾ ਕੀਤਾ ਹੈ।