
ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਿਮਨਰਜੀਤ ਮਾਨ ਨੇ ਗਾਇਕ ਅਲਫਾਜ਼ ‘ਤੇ ਹੋਏ ਜਾਨਲੇਵਾ ਹਮਲੇ ਮਗਰੋਂ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ ਹੈ।

ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਬੇੜਾ ਗਰਕ ਹੋ ਗਿਆ ਹੈ। ਗਾਇਕ ਅਲਫਾਜ਼ ਮਰਨ ਕੰਢੇ ਪਿਆ ਹੋਇਆ ਏ, ਮੂਸੇਵਾਲਾ ਦੇ ਕਤਲ ਦਾ ਦੋਸ਼ੀ ਦੀਪਕ ਟੀਨੂੰ ਪੁਲਸ ਹਿਰਾਸਤ ‘ਚ ਫਰਾਰ ਹੋ ਗਿਆ ਸੀ। ਪੰਜਾਬ ਸਰਕਾਰ ਵੱਲੋਂ ਹੁਣ ਲੱਖਾ ਸਿਧਾਣਾ ਅਤੇ ਅੰਮ੍ਰਿਤਪਾਲ ਸਿੰਘ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਗੁਜਰਾਤ ਵਿੱਚ ਸਾਡਾ ਬੰਦਾ ਖੁਸ਼ੀ ਵਿੱਚ ਨੱਚ ਰਿਹਾ ਹੈ।