Latest news

Glime India News

ਡਰੱਗ ਮਾਮਲਾ-ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੇ ਘਰ NCB ਵਲੋਂ ਛਾਪੇਮਾਰੀ

ਮੁੰਬਈ,GIN

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿਚ ਡਰੱਗ ਐਂਗਲ ਸਾਹਮਣੇ ਆਉਣ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਹੁਣ ਕਾਮੇਡੀਅਨ ਭਾਰਤੀ ਸਿੰਘ ਦੇ ਮੁੰਬਈ ਸਥਿਤ ਘਰ ਵਿਚ ਛਾਪਾ ਮਾਰਿਆ ਹੈ ਅਤੇ ਉਨ੍ਹਾਂ ਦੇ ਘਰੋਂ ਕੁੱਝ ਮਾਤਰਾ ਵਿਚ ਡਰੱਗ ਬਰਾਮਦ ਹੋਈ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨੀ ਮਾਤਰਾ ਵਿਚ ਮਿਲੀ ਹੈ ਪਰ NCB ਦੀ ਟੀਮ ਨੇ ਟੀਵੀ ਅਦਾਕਾਰਾ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਨੂੰ ਸਮਨ ਭੇਜ ਦਿੱਤਾ ਹੈ। ਦੱਸ ਦੇਈਏ ਕਿ NCB ਦੀ ਟੀਮ ਲਗਾਤਾਰ ਬਾਲੀਵੁੱਡ ਨਾਲ ਜੁੜੀਆਂ ਹਸਤੀਆਂ ਦੇ ਘਰ ਛਾਪੇਮਾਰੀ ਕਰ ਰਿਹਾ ਹੈ।

Leave a Comment