Punjab

NEET-UG ਪੇਪਰ ਲੀਕ ਮਾਮਲੇ ਵਿਚ CBI ਨੇ ਦਰਜ ਕੀਤੀ FIR

CBI registered FIR in NEET-UG paper leak case

NEET-UG ਪੇਪਰ ਲੀਕ ਮਾਮਲੇ ਵਿਚ ਸੀਬੀਆਈ ਨੇ FIR ਦਰਜ ਕਰ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਬੀਆਈ ਨੇ IPC ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿਚ ਸੀਬੀਆਈ ਵੱਖ-ਵੱਖ ਐਂਗਲ ਤੋਂ ਜਾਂਚ ਵਿਚ ਜੁਟੀ ਹੈ। ਕੇਂਦਰ ਨੇ NEET-UG ਪ੍ਰੀਖਿਆ ਵਿਚ ਧਾਂਦਲੀ ਦੇ ਦੋਸ਼ਾਂ ਨੂੰ ਬੇਹੱਦ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।

ਸਿੱਖਿਆ ਮੰਤਰਾਲੇ ਨੇ ਇਹ ਜਾਣਕਾਰੀ ਦਿੰਦੇ ਹੋਏ ਬਿਆਨ ਜਾਰੀ ਕੀਤਾ ਸੀ ਕਿ ਸਰਕਾਰ ਨੇ ਨੈਸ਼ਨਲ ਟੈਸਟਿੰਗ ਏਜੰਸੀ ਦੇ ਮੁਖੀ ਨੂੰ ਵੀ ਅਹੁਦੇ ਤੋਂ ਹਟਾ ਦਿੱਤਾ ਤੇ ਦੂਜੇ ਪਾਸੇ ਨੈਟ-ਪੀਜੀ ਦਾਖਲਾ ਪ੍ਰੀਖਿਆ ਲਈ ਹੋਣ ਵਾਲੇ ਪੇਪਰ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ। ਸਿੱਖਿਆ ਮੰਤਰਾਲੇ ਨੇ ਕਿਹਾ ਸੀ ਕਿ 5 ਮਈ ਨੂੰ ਨੈਸ਼ਨਲ ਟੈਸਟਿੰਗ ਏਜੰਸੀ ਨੇ ਨੀਟ-ਯੂਜੀ ਪ੍ਰੀਖਿਆ ਦਾ ਆਯੋਜਨ ਕੀਤਾ ਸੀ, ਕਥਿਤ ਬੇਨਿਯਮੀਆਂ ਦੇ ਕੁਝ ਮਾਮਲੇ ਸਾਹਮਣੇ ਆਏ ਹਨ।

Back to top button