ਪੰਜਾਬ ਸਰਕਾਰ ਤੋਂ ਬਾਅਦ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਵੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਹਾਸਲ ਜਾਣਕਾਰੀ ਅਨੁਸਾਰ ਐਨਆਈਏ ਨੇ ਸਵੇਰੇ 6 ਵਜੇ ਅੰਮ੍ਰਿਤਸਰ ਵਿੱਚ ਤਿੰਨ ਤੇ ਮੋਗਾ ਵਿੱਚ ਇੱਕ ਥਾਂ ’ਤੇ ਰੇਡ ਕੀਤੀ ਹੈ। ਅੰਮ੍ਰਿਤਸਰ ਵਿੱਚ ਮਾਰੇ ਗਏ ਛਾਪੇ ਦਾ ਸਿੱਧਾ ਸਬੰਧ ਅੰਮ੍ਰਿਤਪਾਲ ਸਿੰਘ ਨਾਲ ਹੈ।
ਪੰਜਾਬ ਚ ਆਮ ਆਦਮੀ ਪਾਰਟੀ ਵਰਕਰ ਨੂੰ ਗੋਲੀਆਂ ਨਾਲ ਭੁੰਨਿਆ, ਹੋਈ ਮੌਤ
ਹਾਸਲ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਰਈਆ ਨੇੜੇ ਫੇਰੂਮਾਨ ਰੋਡ ’ਤੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਪ੍ਰਗਟ ਸਿੰਘ ਫਰਨੀਚਰ ਦਾ ਕੰਮ ਕਰਦੇ ਹਨ। ਜਦੋਂਕਿ ਦੂਸਰੀ ਰੇਡ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਬੁਤਾਲਾ ਵਿੱਚ ਅੰਮ੍ਰਿਤਪਾਲ ਦੇ ਜੀਜੇ ਦੇ ਘਰ ਤੇ ਤੀਜੀ ਰੇਡ ਮਹਿਤਾ ਵਿੱਚ ਅੰਮ੍ਰਿਤਪਾਲ ਦੇ ਜੀਜੇ ਦੇ ਜੀਜੇ ਦੇ ਘਰ ਕੀਤੀ ਗਈ। ਤਿੰਨੋਂ ਛਾਪੇ ਅੰਮ੍ਰਿਤਪਾਲ ਨਾਲ ਜੁੜੇ ਹੋਏ ਹਨ।