
ਐਨ ਆਈ ਏ ਵੱਲੋਂ ਪੰਜਾਬ ਦੇ 30 ਠਿਕਾਣਿਆਂ ਸਮੇਤ 8 ਰਾਜਾਂ ਵਿਚ 70 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ।
ਇਹ ਛਾਪੇਮਾਰੀ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਚੰਡੀਗੜ੍ਹ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਲਾਰੰਸ ਬਿਸ਼ਨੋਈ ਗੈਂਗ ਸਬੰਧੀ ਅਤੇ ਜੇਲ੍ਹਾਂ ਵਿਚ ਗੈਂਗਸਟਰਾਂ ਨੁੰ ਮਿਲਦੀ ਮਦਦ ਦੀ ਜਾਂਚ ਸਬੰਧੀ ਕੀਤੀ ਜਾ ਰਹੀ ਹੈ।
ਮੀਡਿਆ ਰਿਪੋਰਟਾਂ ਮੁਤਾਬਕ ਛੇ ਗੈਂਗਸਟਰਾਂ ਤੋਂ ਪੁੱਛਗਿੱਛ ਦੌਰਾਨ ਕਈ ਹੋਰ ਗੈਂਗਸਟਰਾਂ ਦੇ ਨਾਂ ਸਾਹਮਣੇ ਆਏ। NIA ਵੱਲੋਂ ਪੁੱਛਗਿੱਛ ਕੀਤੇ ਗਏ ਗੈਂਗਸਟਰਾਂ ਦੇ ਘਰਾਂ ਅਤੇ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਗੈਂਗਸਟਰਾਂ ਦੇ ਦੂਜੇ ਦੇਸ਼ਾਂ ਵਿਚ ਸੰਪਰਕ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਲਾਰੈਂਸ ਬਿਸ਼ਨੋਈ ਅਤੇ ਬਵਾਨਾ ਗੈਂਗ ਦੇ ਨਾਂ ‘ਤੇ ਭਾਰਤ ‘ਚ ਅੱਤਵਾਦ ਲਈ ਕਾਫੀ ਫੰਡਿੰਗ ਹੈ।