politicalPunjab

PM ਮੋਦੀ ਦੀ ਜਲੰਧਰ ਰੈਲੀ ਕਾਰਨ ਪੁਲਿਸ ਨੇ ਕਿਸਾਨ ਆਗੂਆਂ ਨੂੰ ਘਰਾਂ ‘ਚ ਕੀਤਾ ਨਜ਼ਰਬੰਦ

Due to PM Modi's rally in Jalandhar, the police arrested farmers' leaders at their homes

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਵਿਖੇ ਫਤਿਹ ਰੈਲੀ ਹੋਣੀ ਹੈ। PM ਮੋਦੀ ਅੱਜ ਦੂਜੇ ਦਿਨ ਪੰਜਾਬ ਦੌਰੇ ‘ਤੇ ਰਹਿਣਗੇ। ਪਹਿਲਾਂ ਉਹ 4 ਵਜੇ ਬਟਾਲਾ ਵਿਚ ਗੁਰਦਸਾਪੁਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿਚ ਰੈਲੀ ਕਰਨਗੇ ਤੇ ਇਸ ਤੋਂ ਬਾਅਦ ਸਾਢੇ 5 ਵਜੇ ਜਲੰਧਰ ਵਿਚ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਸਮਰਥਨ ਵਿਚ ਰੈਲੀ ਕਰਕੇ ਵੋਟ ਦੀ ਅਪੀਲ ਕਰਨਗੇ।

ਪਰ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ। ਬਟਾਲਾ ਤੇ ਫਿਲੌਰ ‘ਚ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਕਿਸਾਨਾਂ ਨੇ PM ਮੋਦੀ ਦੇ ਵਿਰੋਧ ਦਾ ਐਲਾਨ ਕੀਤਾ ਸੀ । ਉਨ੍ਹਾਂ ਨੇ ਪੀਐੱਮ ਮੋਦੀ ਤੋਂ ਸਵਾਲ ਪੁੱਛਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ।

 

ਪੁਲਿਸ ਨੇ ਜਲੰਧਰ ਵਿਚ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਤੇ ਫਿਲੌਰ ਦੇ ਭਾਰ ਸਿੰਘ ਪੁਰਾ ਪਿੰਡ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਨੇਤਾ ਅਮਰੀਕ ਸਿੰਘ ਨੂੰ ਨਜ਼ਰਬੰਦ ਕੀਤਾ ਹੈ। ਪੁਲਿਸ ਦੋਵੇਂ ਨੇਤਾਵਾਂ ਦੇ ਘਰ ਸਵੇਰੇ ਹੀ ਪਹੁੰਚ ਗਈ ਸੀ। ਜਲੰਧਰ ਵਿਚ ਲਗਭਗ 25 ਕਿਸਾਨ ਆਗੂਆਂ ਨੂੰ ਨਜ਼ਰਬੰਦ ਕੀਤਾ ਗਿਆ ਹੈ।

Back to top button